ਚੋਰੀ ਦੇ ਟਰੈਕਟਰ-ਟਰਾਲੇ ਸਮੇਤ 2 ਮੁਲਜ਼ਮ ਗ੍ਰਿਫ਼ਤਾਰ, ਇਕ ਦਿਨ ਦਾ ਪੁਲਸ ਰਿਮਾਂਡ
Sunday, Nov 02, 2025 - 01:42 PM (IST)
ਮੋਗਾ (ਆਜ਼ਾਦ)-ਵਾਹਨ ਚੋਰਾਂ ਵਿਰੁੱਧ ਮੁਹਿੰਮ ਨੂੰ ਉਸ ਸਮੇਂ ਸਫ਼ਲਤਾ ਮਿਲੀ ਜਦੋਂ ਧਰਮਕੋਟ ਪੁਲਸ ਨੇ ਦੋ ਵਿਅਕਤੀਆਂ ਨੂੰ ਚੋਰੀ ਹੋਏ ਟਰੈਕਟਰ-ਟਰਾਲੇ ਸਮੇਤ ਗ੍ਰਿਫ਼ਤਾਰ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਧਰਮਕੋਟ ਪੁਲਸ ਸਟੇਸ਼ਨ ਦੇ ਇੰਚਾਰਜ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਇੰਦਰਜੀਤ ਸਿੰਘ ਜਲਾਲਾਬਾਦ ਪੂਰਬੀ ਪਿੰਡ ਦੇ ਨੇੜੇ ਪੁਲਸ ਪਾਰਟੀ ਨਾਲ ਇਲਾਕੇ ’ਚ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਇਕ ਗੁਪਤ ਸੂਤਰ ਤੋਂ ਸੂਚਨਾ ਮਿਲੀ ਕਿ ਕੁਝ ਦਿਨ ਪਹਿਲਾਂ ਪੈਟਰੋਲ ਪੰਪ ’ਤੇ ਖੜ੍ਹਾ ਸ਼ੰਕਰ ਸਿੰਘ ਦਾ ਟਰੈਕਟਰ-ਟਰਾਲਾ ਚੋਰੀ ਹੋ ਗਿਆ ਹੈ। ਜਲਾਲਾਬਾਦ ਪੂਰਬੀ ਪਿੰਡ ਦੇ ਵਸਨੀਕ ਇੰਦਰਜੀਤ ਸਿੰਘ ਉਰਫ਼ ਨਿੱਕਾ ਅਤੇ ਨਿਰਮਲ ਸਿੰਘ ਉਰਫ਼ ਨਿੰਮਾ ਚੋਰੀ ’ਚ ਸ਼ਾਮਲ ਸਨ।
ਇਹ ਵੀ ਪੜ੍ਹੋ: ਕੇਂਦਰ ਵੱਲੋਂ PU ਦੀ ਸੈਨੇਟ ਤੇ ਸਿੰਡੀਕੇਟ ਨੂੰ ਭੰਗ ਕਰਨ 'ਤੇ ਮੰਤਰੀ ਖੁੱਡੀਆਂ ਦਾ ਵੱਡਾ ਬਿਆਨ
ਪੁਲਸ ਟੀਮ ਨੇ ਮੌਕੇ ’ਤੇ ਛਾਪਾ ਮਾਰਿਆ ਅਤੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਤੋਂ ਚੋਰੀ ਕੀਤਾ ਸੋਨਾਲੀਕਾ ਟਰੈਕਟਰ ਅਤੇ ਟਰਾਲਾ ਬਰਾਮਦ ਕਰ ਲਿਆ। ਉਨ੍ਹਾਂ ਵਿਰੁੱਧ ਧਰਮਕੋਟ ਪੁਲਸ ਥਾਣੇ ’ਚ ਮਾਮਲਾ ਦਰਜ ਕੀਤਾ ਗਿਆ ਹੈ। ਥਾਣੇਦਾਰ ਇੰਦਰਜੀਤ ਸਿੰਘ ਨੇ ਉਨ੍ਹਾਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਅਤੇ ਇਕ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ।
ਇਹ ਵੀ ਪੜ੍ਹੋ: ਪੰਜਾਬ 'ਚ 4 ਨਵੰਬਰ ਨੂੰ ਸਰਕਾਰੀ ਛੁੱਟੀ ਦੀ ਉੱਠੀ ਮੰਗ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
