CIA ਸਟਾਫ਼ ਦੀ ਟੀਮ ਵੱਲੋਂ ਨਾਜਾਇਜ਼ ਪਿਸਤੌਲ ਤੇ ਜ਼ਿੰਦਾ ਕਾਰਤੂਸ ਸਮੇਤ 2 ਮੁਲਜ਼ਮ ਗ੍ਰਿਫ਼ਤਾਰ
Monday, Sep 09, 2024 - 06:23 PM (IST)
ਖਰੜ (ਅਮਰਦੀਪ)- ਸੀ. ਆਈ. ਏ. ਸਟਾਫ਼ ਮੋਹਾਲੀ ਕੈਂਪ ਐਂਟ ਖਰੜ ਦੀ ਟੀਮ ਵੱਲੋਂ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 1 ਨਾਜਾਇਜ਼ ਪਿਸਤੌਲ .32 ਬੋਰ ਸਮੇਤ 2 ਜ਼ਿੰਦਾ ਕਾਰਤੂਸ ਅਤੇ ਇਕ ਗੱਡੀ ਬਰਾਮਦ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਐੱਸ. ਪੀ. ਇੰਨਵੈਸਟੀਗੇਸ਼ਨ ਤਲਵਿੰਦਰ ਸਿੰਘ ਜਾਣਕਾਰੀ ਦਿੰਦੇ ਦੱਸਿਆ ਕਿ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਨੇੜੇ ਏਅਰਪੋਰਟ ਚੌਂਕ ਮੌਜੂਦ ਸੀ, ਜਿੱਥੇ ਸੀ. ਆਈ. ਏ. ਸਟਾਫ਼ ਦੇ ਏ. ਐੱਸ. ਆਈ. ਗੁਰਦੀਪ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਏਵਨਪ੍ਰੀਤ ਸਿੰਘ ਵਾਸੀ ਮਹਿਲਕਲਾਂ ਜ਼ਿਲ੍ਹਾ ਬਰਨਾਲਾ ਅਤੇ ਸੰਦੀਪ ਸਿੰਘ ਉਰਫ਼ ਮਿੰਟੂ ਵਾਸੀ ਸਹੋਰ (ਬਰਨਾਲਾ) ਦੇ ਰਹਿਣ ਵਾਲੇ ਹਨ, ਜਿਨ੍ਹਾਂ ਕੋਲ ਨਾਜਾਇਜ਼ ਹਥਿਆਰ ਸਨ ਅਤੇ ਇਨ੍ਹਾਂ ਵਿਰੁੱਧ ਪਹਿਲਾਂ ਵੀ ਮੁਕੱਦਮੇ ਦਰਜ ਹਨ। ਇਹ ਆਪਣੀ ਗੱਡੀ ’ਚ ਸਵਾਰ ਹੋ ਕੇ ਛੱਤ ਦੀਆਂ ਲਾਈਟਾਂ ਨੇੜੇ ਆਪਣੇ ਕਿਸੇ ਦੋਸਤ ਦੀ ਉਡੀਕ ਕਰ ਰਹੇ ਹਨ। ਪੁਲਸ ਨੇ ਛਾਪੇਮਾਰੀ ਕਰਕੇ ਮੁਲਜ਼ਮਾਂ ਨੂੰ ਨਾਜਾਇਜ਼ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ। ਮੁਲਜ਼ਮਾਂ ਦਾ ਪੁਲਸ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਹਥਿਆਰ ਕਿਸ ਪਾਸੋਂ ਅਤੇ ਕਿਸ ਮਕਸਦ ਲਈ ਲੈ ਕੇ ਆਏ ਸਨ।
ਇਹ ਵੀ ਪੜ੍ਹੋ- ਸ਼ਰਮਸਾਰ ਹੋਇਆ ਪੰਜਾਬ, 19 ਸਾਲਾ ਕੁੜੀ ਨਾਲ ਮਾਮਾ-ਭਾਣਜਾ ਸਣੇ 3 ਨੇ ਕੀਤਾ ਗੈਂਗਰੇਪ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ