ਸ਼ਰਾਬ ਵਿਸਕੀ ਰੱਖਣ ਦੇ ਦੋਸ਼ਾਂ ’ਚੋਂ 2 ਬਰੀ

Thursday, May 07, 2026 - 06:07 PM (IST)

ਸ਼ਰਾਬ ਵਿਸਕੀ ਰੱਖਣ ਦੇ ਦੋਸ਼ਾਂ ’ਚੋਂ 2 ਬਰੀ

ਫਰੀਦਕੋਟ (ਜਗਦੀਸ਼)- ਸਥਾਨਕ ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਸ਼ਿਲਪਾ ਟੱਕਰ ਦੀ ਅਦਾਲਤ ਨੇ ਸਬੂਤਾਂ ਅਤੇ ਗਵਾਹਾਂ ਦੇ ਆਧਾਰ 2 ਵਿਅਕਤੀਆਂ ਨੂੰ ਚੰਡੀਗੜ੍ਹ ਦੀ ਸ਼ਰਾਬ ਵਿਸਕੀ ਰੱਖਣ ਦੇ ਦੋਸ਼ਾਂ ’ਚੋਂ ਬਰੀ ਕਰਨ ਦਾ ਹੁਕਮ ਕੀਤਾ ਹੈ। ਜਾਣਕਾਰੀ ਮੁਤਾਬਕ ਥਾਣਾ ਸਿਟੀ ਫਰੀਦਕੋਟ ਦੀ ਪੁਲਸ ਨੇ 24 ਮਾਰਚ 2024 ਨੂੰ ਦੋਸ਼ ਲਾਇਆ ਸੀ ਕਿ ਜਦ ਪੁਲਸ ਪਾਰਟੀ ਚੈਕਿੰਗ ਸ਼ੱਕੀ ਪੁਰਸ਼ਾਂ ਅਤੇ ਵ੍ਹੀਕਲਾਂ ਦੇ ਸਬੰਧ ’ਚ ਨਿੱਕਾ ਪੁੱਲ ਸੇਮਨਾਲਾ ਭੋਲੂਵਾਲਾ ਰੋਡ ਫਰੀਦਕੋਟ ਮੌਜੂਦ ਸੀ ਤਾਂ ਭੋਲੂਵਾਲਾ ਦੀ ਤਰਫੋਂ ਇਕ ਮੋਟਰਸਾਈਕਲ ਆਇਆ ਜਿਸ ਨੂੰ ਇਸ਼ਾਰਾ ਕਰ ਕੇ ਰੋਕਿਆ ਤੇ ਮੋਟਰਸਾਈਕਲ ਚਾਲਕ ਦਾ ਨਾਂ-ਪਤਾ ਪੁੱਛਿਆ ਜਿਨ੍ਹਾਂ ਨੇ ਆਪਣਾ ਨਾਂ ਭੁਪਿੰਦਰ ਸਿੰਘ ਅਤੇ ਪਿੱਛੇ ਬੈਠੇ ਵਿਅਕਤੀ ਨੇ ਆਪਣਾ ਨਾਂ ਗੁਰਪ੍ਰੀਤ ਸਿੰਘ ਦੱਸਿਆ।

ਇਹ ਵੀ ਪੜ੍ਹੋ- ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ

ਜਦ ਇਨ੍ਹਾਂ ਦੀ ਤਲਾਸ਼ੀ ਲਈ ਤਾਂ ਇਨ੍ਹਾਂ ਕੋਲੋਂ ਚੰਡੀਗੜ੍ਹ ਦੀ ਸ਼ਰਾਬ ਵਿਸਕੀ ਬਰਾਮਦ ਕਰਨ ਦਾ ਦਾਅਵਾ ਕੀਤਾ ਅਤੇ ਭੁਪਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ, ਜਿਸ ’ਤੇ ਸਫਾਈ ਕਰਤਾ ਵੱਲੋਂ ਆਪਣੇ ਉੱਪਰ ਲੱਗੇ ਦੋਸ਼ਾਂ ਤੋਂ ਇਨਕਾਰ ਕਰਦੇ ਹੋਏ ਅਦਾਲਤ ਨੂੰ ਕਿਹਾ ਮੇਰੇ ਖਿਲਾਫ ਝੂਠਾ ਕੇਸ ਦਰਜ ਕੀਤਾ ਗਿਆ ਹੈ, ਜਿਸ ਤੇ ਮਾਣਯੋਗ ਅਦਾਲਤ ਨੇ ਦੋਨਾਂ ਧਿਰਾਂ ਦੇ ਵਕੀਲਾਂ ਦੀ ਬਹਿਸ ਸੁਣਨ ਉਪਰੰਤ ਭੁਪਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਦੇ ਖਿਲਾਫ ਪੁਖਤਾ ਸਬੂਤ ਪੇਸ਼ ਨਾ ਹੋਣ ’ਤੇ ਅਦਾਲਤ ਨੇ ਇਨ੍ਹਾਂ ਨੂੰ ਬੇਕਸੂਰ ਮੰਨਦੇ ਹੋਏ ਬਰੀ ਕਰਨ ਦਾ ਹੁਕਮ ਕੀਤਾ ਹੈ ।

ਇਹ ਵੀ ਪੜ੍ਹੋ- ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ ਟੁੱਟੇ, 10 ਗੁਣਾ ਵਧੀ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News