ਚੋਰੀ ਦੇ ਮੋਟਰਸਾਈਕਲ ਅਤੇ ਐਕਟਿਵਾ ਸਣੇ 2 ਕਾਬੂ, 2 ਫਰਾਰ

10/01/2019 5:58:33 PM

ਜਲਾਲਾਬਾਦ (ਬੰਟੀ ਦਹੂਜਾ) : ਥਾਣਾ ਸਿਟੀ ਦੀ ਪੁਲਸ ਨੇ ਕੁਝ ਦਿਨ ਪਹਿਲਾਂ ਚੋਰੀ ਦੇ ਮੋਟਰਸਾਈਕਲ ਤੇ ਐਕਟਿਵਾ ਸਣੇ 2 ਮੁਲਜ਼ਮਾਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਸੀ, ਜਦਕਿ 2 ਮੁਲਜ਼ਮ ਫਰਾਰ ਦੱਸੇ ਜਾ ਰਹੇ ਹਨ। ਕਾਬੂ ਕੀਤੇ ਚੋਰਾਂ ਤੋਂ 3 ਦਿਨ ਦੇ ਰਿਮਾਂਡ ਤੋਂ ਬਾਅਦ 4 ਮੋਟਰਸਾਈਕਲ ਹੋਰ ਬਰਾਮਦ ਹੋਏ ਹਨ, ਜਿਨ੍ਹਾਂ ਦੇ ਆਧਾਰ 'ਤੇ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਐਸ.ਪੀ.ਡੀ. ਜਸਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਥਾਣਾ ਸਿਟੀ ਦੀ ਪੁਲਸ ਨੇ 2 ਵਿਅਕਤੀਆਂ ਗੁਰਪ੍ਰੀਤ ਸਿੰਘ ਊਰਫ ਗੋਪੀ ਅਤੇ ਮੰਗਤ ਸਿੰਘ ਊਰਫ ਸੋਨੂੰ ਨੂੰ ਚੋਰੀ ਦੇ ਵਾਹਨਾਂ ਸਣੇ ਕਾਬੂ ਕੀਤਾ ਸੀ, ਜਿਨ੍ਹਾਂ ਨੇ 3 ਦਿਨ ਦੇ ਰਿਮਾਂਡ ਮਗਰੋਂ ਆਪਣਾ ਜੁਰਮ ਕਬੂਲ ਕਰ ਲਿਆ। ਕਾਬੂ ਕੀਤੇ ਚੋਰਾਂ ਦੇ 2 ਸਾਥੀ ਰਵਿੰਦਰ ਸਿੰਘ ਤੇ ਬਲਵੰਤ ਸਿੰਘ ਫਰਾਰ ਹਨ, ਜਿਨ੍ਹਾਂ ਦੀ ਗ੍ਰਿਫਤਾਰੀ ਲਈ ਪੁਲਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਚਾਰੇ ਦੋਸ਼ੀਆਂ ਦੇ ਖਿਲਾਫ ਧਾਰਾ-379, 411 ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ।

rajwinder kaur

This news is Content Editor rajwinder kaur