ਨੌਜਵਾਨ ਦੇ ਕਤਲ ਦੇ ਦੋਸ਼ ’ਚ 2 ਗ੍ਰਿਫ਼ਤਾਰ, ਅਦਾਲਤ ਨੇ ਪੁਲਸ ਰਿਮਾਂਡ ’ਤੇ ਭੇਜਿਆ

08/10/2023 1:36:08 PM

ਭਾਦਸੋਂ (ਅਵਤਾਰ)- ਬੀਤੇ ਦਿਨੀਂ ਥਾਣਾ ਭਾਦਸੋਂ ਅਧੀਨ ਆਉਂਦੇ ਪਿੰਡ ਖੇੜੀ ਜੱਟਾਂ ਦੇ 26 ਸਾਲਾ ਨੌਜਵਾਨ ਰਾਮਜੀਤ ਸਿੰਘ ਪੁੱਤਰ ਮੇਜਰ ਸਿੰਘ ਦੇ ਗੁਆਂਢੀਆਂ ਵੱਲੋਂ ਕੁੱਟਮਾਰ ਕਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ’ਤੇ ਪੁਲਸ ਨੇ ਕਾਰਵਾਈ ਕਰਦਿਆਂ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ- ‘ਅੱਖਾਂ ਦੀ ਲਾਗ ਅੱਗੇ ਫੈਲਣ ਤੋਂ ਰੋਕਣ ਲਈ ਸਾਵਧਾਨੀਆਂ ਜ਼ਰੂਰੀ’
ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਮੋਹਨ ਸਿੰਘ ਨੇ ਦੱਸਿਆ ਕਿ ਇਹ ਦੋਨੋਂ ਪਰਿਵਾਰ ਗੁਆਂਢ ’ਚ ਹੀ ਰਹਿੰਦੇ ਹਨ। ਕੁਝ ਸਮੇਂ ਤੋਂ ਇਨ੍ਹਾਂ 'ਚ ਆਪਸੀ ਤਰਕਾਰਬਾਜ਼ੀ ਰਹਿੰਦੀ ਸੀ ਅਤੇ ਅਕਸਰ ਜਸਪਾਲ ਸਿੰਘ ਬਗੈਰਾ ਵੱਲੋਂ ਰਾਮਜੀਤ ਦੇ ਪਰਿਵਾਰ ਨਾਲ ਗਾਲੀ-ਗਲੋਚ ਕਰਦੇ ਰਹਿੰਦੇ ਸਨ। ਬੀਤੀ 5 ਅਗਸਤ ਨੂੰ ਜਸਪਾਲ ਸਿੰਘ ਵੱਲੋਂ ਰਾਮਜੀਤ ਦੀ ਕੁੱਟਮਾਰ ਕੀਤੀ ਗਈ ਅਤੇ ਸੱਟਾਂ ਨਾ ਸਹਾਰਦੇ ਹੋਏ ਰਾਮਜੀਤ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ- ਤੰਦਰੁਸਤ ਮਾਂ ਹੀ ਦੇ ਸਕਦੀ ਹੈ ਸਿਹਤਮੰਦ ਬੱਚੇ ਨੂੰ ਜਨਮ : ਡਾ. ਗੁਰਪ੍ਰੀਤ ਕੌਰ
ਮੇਜਰ ਸਿੰਘ ਦੇ ਬਿਆਨਾਂ ’ਤੇ ਜਸਪਾਲ ਸਿੰਘ ਪੁੱਤਰ ਸਰਵਨ ਸਿੰਘ, ਸੁਖਵਿੰਦਰ ਸਿੰਘ, ਰਵਿੰਦਰ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਖੇੜੀ ਜੱਟਾਂ ਖ਼ਿਲਾਫ਼ ਧਾਰਾ 302, 34 ਆਈ. ਪੀ. ਸੀ. ਤਹਿਤ ਮੁੱਕਦਮਾ ਦਰਜ ਕਰ ਲਿਆ ਸੀ। ਸੁਖਵਿੰਦਰ ਸਿੰਘ ਉਰਫ ਸੁੱਖਾ ਪੁੱਤਰ ਜਸਪਾਲ ਸਿੰਘ ਅਤੇ ਜਸਪਾਲ ਸਿੰਘ ਉਰਫ ਪਾਲਾ ਪੁੱਤਰ ਸਰਵਨ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਅਦਾਲਤ ’ਚ ਪੇਸ਼ ਕੀਤਾ ਅਤੇ ਜਿਸ ’ਤੇ ਅਦਾਲਤ ਵੱਲੋਂ ਦੋਸ਼ੀਆਂ ਦਾ ਇਕ ਦਿਨ ਦਾ ਪੁਲਸ ਰਿਮਾਂਡ ਦਿੱਤਾ ਗਿਆ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Aarti dhillon

This news is Content Editor Aarti dhillon