ਨਸ਼ੀਲੀਆਂ ਗੋਲੀਆਂ ਵੇਚਣ ਵਾਲੇ 2 ਕਾਬੂ
Saturday, Dec 27, 2025 - 06:24 PM (IST)
ਫਰੀਦਕੋਟ (ਰਾਜਨ)- ਸ਼ਹਿਰ ਅੰਦਰ ਨਸ਼ੀਲੀਆਂ ਗੋਲੀਆਂ ਤੁਰ-ਫਿਰ ਕੇ ਵੇਚਣ ਵਾਲੇ 2 ਵਿਅਕਤੀਆਂ ਨੂੰ ਸਿਟੀ ਕੋਤਵਾਲੀ ਪੁਲਸ ਵੱਲੋਂ ਮੁਕੱਦਮਾ ਦਰਜ ਕਰ ਕੇ ਗ੍ਰਿਫਤਾਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਕੋਤਵਾਲੀ ਦੀ ਪੁਲਸ ਪਾਰਟੀ ਜਦ ਘਨ੍ਹੱਈਆ ਚੌਕ ਵਿਖੇ ਮੌਜੂਦ ਸੀ ਤਾਂ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਗੁਰਵਿੰਦਰ ਸਿੰਘ ਵਾਸੀ ਬਲਬੀਰ ਬਸਤੀ ਫਰੀਦਕੋਟ ਅਤੇ ਅਜੇਪਾਲ ਸਿੰਘ ਵਾਸੀ ਡਾ. ਅੰਬੇਡਕਰ ਨਗਰ ਫਰੀਦਕੋਟ ਤੁਰ-ਫਿਰ ਕੇ ਨਸ਼ੀਲੀਆਂ ਗੋਲੀਆਂ ਵੇਚਦੇ ਹਨ। ਜੋ ਅੱਜ ਵੀ ਦਾਣਾ ਮੰਡੀ ਫਰੀਦਕੋਟ ਵਿਖੇ ਨਸ਼ੀਲੀਆਂ ਗੋਲੀਆਂ ਵੇਚਣ ਲਈ ਗਾਹਕਾਂ ਦੀ ਭਾਲ ਵਿਚ ਹਨ, ਜਿਨ੍ਹਾਂ ਨੂੰ ਕਾਬੂ ਕੀਤਾ ਜਾ ਸਕਦਾ ਹੈ। ਇਸ ਉਪਰੰਤ ਪੁਲਸ ਵੱਲੋਂ ਤੁਰੰਤ ਰੇਡ ਕਰ ਕੇ ਉਕਤ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਅਤੇ ਉਨ੍ਹਾਂ ਦੀ ਤਲਾਸ਼ੀ ਕੀਤੀ ਤਾਂ ਉਨ੍ਹਾਂ ਕੋਲੋਂ 30 ਨਸ਼ੀਲੀਆਂ ਗੋਲੀਆਂ (ਟਰੋਮਾ 100 ਐੱਸ. ਆਰ.) ਬਰਾਮਦ ਕੀਤੀਆਂ, ਜਿਨ੍ਹਾਂ ਨੂੰ ਗ੍ਰਿਫਤਾਰ ਕਰ ਕੇ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਦਿੱਲੀ ਤੋਂ ਵੀ ਵੱਧ ਖ਼ਰਾਬ ਹੋਈ ਅੰਮ੍ਰਿਤਸਰ ਦੀ ਹਵਾ, 987 ਦਰਜ ਹੋਇਆ AQI !
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
