ਚੋਰੀ ਦੇ ਮੋਟਰਸਾਈਕਲ ਸਣੇ 2 ਕਾਬੂ

07/21/2020 11:01:52 PM

ਤਪਾ ਮੰਡੀ, (ਸ਼ਾਮ,ਗਰਗ)- ਤਪਾ ਪੁਲਸ ਨੇ ਚੋਰੀ ਦੇ ਮੋਟਰਸਾਈਕਲ ਸਣੇ 2 ਚੋਰਾਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸਬ-ਇੰਸਪੈਕਟਰ ਕਿਰਨਜੀਤ ਕੌਰ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਪ੍ਰਦੀਪ ਕੁਮਾਰ ਸਮੇਤ ਸਾਥੀਆਂ ਦਰਾਜ ਫਾਟਕ ’ਤੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਇਕ ਬਿਨਾਂ ਨੰਬਰੀ ਪਲਟੀਨਾ ਮੋਟਰਸਾਈਕਲ ਜੋ ਆਲੀਕੇ ਸਾਈਡ ਤੋਂ ਆ ਰਿਹਾ ਸੀ ਜਦ ਕਾਗਜ਼ਾਤ ਦਿਖਾਉਣ ਲਈ ਕਿਹਾ ਤਾਂ ਉਹ ਦਿਖਾ ਨਾ ਸਕੇ ਅਤੇ ਆਪਣੀ ਪਛਾਣ ਜਤਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਆਜ਼ਾਦ ਨਗਰ ਤਪਾ ਅਤੇ ਸੁਖਜਿੰਦਰ ਸਿੰਘ ਪੁੱਤਰ ਨਾਜਰ ਸਿੰਘ ਵਾਸੀ ਘੁੰਨਸ ਰੋਡ ਦੱਸਿਆ। ਪੁੱਛ-ਗਿੱਛ ਦੌਰਾਨ ਚੋਰਾਂ ਨੇ ਦੱਸਿਆ ਕਿ ਉਨ੍ਹਾਂ ਇਹ ਮੋਟਰਸਾਈਕਲ ਚੋਰੀ ਕੀਤਾ ਹੈ। ਪੁਲਸ ਨੇ ਚੋਰਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Bharat Thapa

Content Editor

Related News