ਲੁੱਟਖੋਹ ਅਤੇ ਕੁੱਟਮਾਰ ਕਰਨ ਦੇ ਦੋਸ਼ ’ਚ 2 ਗ੍ਰਿਫ਼ਤਾਰ

Thursday, Oct 03, 2024 - 06:46 PM (IST)

ਅਬੋਹਰ (ਸੁਨੀਲ)-ਸਦਰ ਥਾਣਾ ਇੰਚਾਰਜ ਦਵਿੰਦਰ ਸਿੰਘ ਦੀ ਅਗਵਾਈ ’ਚ ਸਹਾਇਕ ਸਬ-ਇੰਸਪੈਕਟਰ ਓਮਪ੍ਰਕਾਸ਼ ਨੇ ਲੁੱਟ-ਖੋਹ ਅਤੇ ਕੁੱਟਮਾਰ ਕਰਨ ਦੇ ਦੋਸ਼ ’ਚ ਵਿਸ਼ਾਲ ਕੁਮਾਰ ਪੁੱਤਰ ਸ਼ਾਮ ਲਾਲ, ਵਿਕਰਮ ਉਰਫ਼ ਵਿੱਕੀ ਪੁੱਤਰ ਕੁਲਵੰਤ ਸਿੰਘ ਵਾਸੀ ਆਲਮਗਡ਼੍ਹ ਨੂੰ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ।  ਇਸ ਮਾਮਲੇ ਦਾ ਤੀਜਾ ਮੁਲਜ਼ਮ ਹਾਲੇ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਜ਼ਿਕਰਯੋਗ ਹੈ ਕਿ ਮੌਜਗਡ਼੍ਹ ਨਿਵਾਸੀ ਮਹਿੰਦਰ ਕੁਮਾਰ ਪੁੱਤਰ ਸੁਲਤਾਨ ਰਾਮ ਦੇ ਬਿਆਨਾਂ ’ਤੇ ਥਾਣਾ ਸਦਰ ਦੀ ਪੁਲਸ ਨੇ ਲੁੱਟ-ਖੋਹ ਅਤੇ ਕੁੱਟਮਾਰ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ।

ਇਹ ਵੀ ਪੜ੍ਹੋ- ਨਰਾਤਿਆਂ ਦੇ ਪਹਿਲੇ ਦਿਨ ਪੰਜਾਬ 'ਚ ਰੂਹ ਕੰਬਾਊ ਵਾਰਦਾਤ, ਨਹਿਰ 'ਚੋਂ ਮਿਲੀ ਬੱਚੀ ਦੀ ਲਾਸ਼, ਵੇਖ ਪੁਲਸ ਵੀ ਹੈਰਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


shivani attri

Content Editor

Related News