ਨਸ਼ੇ ਵਾਲੀਆਂ 230 ਗੋਲੀਆਂ ਸਮੇਤ 2 ਕਾਬੂ

03/16/2020 12:45:49 AM

ਪਾਤਡ਼ਾਂ, (ਚੋਪਡ਼ਾ)- ਨਸ਼ਾ-ਵਿਰੋਧੀ ਮੁਹਿੰਮ ਤਹਿਤ ਥਾਣਾ ਸ਼ੁਤਰਾਣਾ ਦੀ ਪੁਲਸ ਵੱਲੋਂ 2 ਵਿਅਕਤੀਆਂ ਨੂੰ ਨਸ਼ੇ ਵਾਲੀਆਂ 230 ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸਬ-ਇੰਸਪੈਕਟਰ ਚੰਨਾ ਰਾਮ ਦੀ ਅਗਵਾਈ ’ਚ ਗਸ਼ਤ ਦੌਰਾਨ ਪੁਲਸ ਪਾਰਟੀ ਪਾਡ਼ਾ ਪੁਲ ਸਾਗਰਾ ਵਿਖੇ ਮੌਜੂਦ ਸੀ। ਜਦੋਂ ਮੋਟਰਸਾਈਕਲ ਸਵਾਰ ਕਥਿਤ ਦੋਸ਼ੀ ਦਲਜੀਤ ਸਿੰਘ ਪੁੱਤਰ ਪ੍ਰੀਤਮ ਸਿੰਘ ਅਤੇ ਹਰਦੀਪ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਹਰਿਆਊ ਖੁਰਦ ਥਾਣਾ ਪਾਤੜਾਂ ਨੂੰ ਸ਼ੱਕ ਦੇ ਆਧਾਰ ’ਤੇ ਪੁਲਸ ਵੱਲੋਂ ਰੋਕ ਕੇ ਚੈੱਕ ਕੀਤਾ ਗਿਆ ਤਾਂ ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

Bharat Thapa

This news is Content Editor Bharat Thapa