40 ਗ੍ਰਾਮ ਹੈਰੋਇਨ ਸਮੇਤ 2 ਕਾਬੂ

02/15/2020 8:49:05 PM

ਫਾਜ਼ਿਲਕਾ, (ਨਾਗਪਾਲ)- ਥਾਣਾ ਖੂਈਖੇਡ਼ਾ ਦੀ ਪੁਲਸ ਨੇ 2 ਵਿਅਕਤੀਆਂ ਨੂੰ 40 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਐੱਸ. ਆਈ. ਜਲੰਧਰ ਸਿੰਘ ਦੀ ਅਗਵਾਈ ਹੇਠ ਪੁਲਸ ਗਸ਼ਤ ਕਰਦੇ ਹੋਏ ਜਦੋਂ ਸੇਮ ਨਾਲਾ ਪੁਲ ਲੱਖੇਵਾਲੀ ਢਾਬ ਸੀ ਤਾਂ ਸਾਹਮਣੇ ਤੋਂ ਮੋਟਰਸਾਈਕਲ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਰੁਕਣ ਲਈ ਟਾਰਚ ਜਗਾ ਕੇ ਇਸ਼ਾਰਾ ਕੀਤਾ ਤਾਂ ਮੋਟਰਸਾਈਕਲ ਸਵਾਰ ਘਬਰਾ ਗਏ ਅਤੇ ਪੁਲਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਪੁਲਸ ਨੇ ਉਨ੍ਹਾਂ ਕੋਲੋਂ 40 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਸ ਨੇ ਦੋਵਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।


Bharat Thapa

Content Editor

Related News