ਨਾਜਾਇਜ਼ ਸ਼ਰਾਬ ਤੇ ਨਸ਼ੇ ਵਾਲੀਆਂ ਗੋਲੀਆਂ ਸਣੇ 2 ਗ੍ਰਿਫਤਾਰ, 3 ਫਰਾਰ

Tuesday, Jul 16, 2019 - 06:27 PM (IST)

ਨਾਜਾਇਜ਼ ਸ਼ਰਾਬ ਤੇ ਨਸ਼ੇ ਵਾਲੀਆਂ ਗੋਲੀਆਂ ਸਣੇ 2 ਗ੍ਰਿਫਤਾਰ, 3 ਫਰਾਰ

ਬਠਿੰਡਾ (ਸੁਖਵਿੰਦਰ)-ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਅਤੇ ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕਰ ਕੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਦਕਿ 3 ਮੁਲਜ਼ਮ ਪੁਲਸ ਦੇ ਹੱਥ ਨਹੀਂ ਲੱਗ ਸਕੇ। ਜਾਣਕਾਰੀ ਅਨੁਸਾਰ ਮੁੜ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਘੁੰਮਣ ਕਲਾਂ ਵਿਖੇ ਕੁਝ ਵਿਅਕਤੀਆਂ ਵੱਲੋਂ ਸ਼ਰਾਬ ਦੀ ਸਮੱਗਲਿੰਗ ਕੀਤੀ ਜਾ ਰਹੀ ਹੈ। ਸੂਚਨਾ ਦੇ ਆਧਾਰ 'ਤੇ ਏ. ਐੱਸ. ਆਈ. ਜਗਜੀਤ ਸਿੰਘ ਨੇ ਪਿੰਡ ਘੁੰਮਣ ਕਲਾ ਵਿਖੇ ਛਾਪੇਮਾਰੀ ਕਰ ਕੇ ਬਲੌਰ ਸਿੰਘ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋਂ ਨਾਜਾਇਜ਼ ਸ਼ਰਾਬ ਦੀਆਂ 84 ਬੋਤਲਾਂ ਬਰਾਮਦ ਕੀਤੀਆਂ ਪਰ ਜੱਸਾ ਸਿੰਘ, ਸਤਪਾਲ ਸਿੰਘ ਤੇ ਸੱਜੂ ਸਿੰਘ ਵਾਸੀ ਘੁੰਮਣ ਕਲਾਂ ਪੁਲਸ ਦੇ ਹੱਥ ਨਹੀਂ ਲੱਗ ਸਕੇ। ਪੁਲਸ ਵੱਲੋਂ ਉਕਤ ਮੁਲਜ਼ਮਾਂ ਖਿਲਾਫ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਓਧਰ ਕੈਨਾਲ ਕਾਲੋਨੀ ਪੁਲਸ ਦੇ ਐੱਸ. ਆਈ. ਗੁਰਦੀਪ ਸਿੰਘ ਨੇ ਨਾਕੇਬੰਦੀ ਦੌਰਾਨ ਠੰਡੀ ਸੜਕ ਤੋਂ ਰਮੇਸ਼ ਕੁਮਾਰ ਵਾਸੀ ਚੋਟਾਲਾ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ 4500 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਮੁਲਜ਼ਮ ਬਾਹਰਲੇ ਸੂਬਿਆਂ ਤੋਂ ਨਸ਼ੇ ਵਾਲੀਆਂ ਗੋਲੀਆਂ ਲਿਆ ਕੇ ਜ਼ਿਲੇ 'ਚ ਸਪਲਾਈ ਕਰਦਾ ਸੀ। ਪੁਲਸ ਨੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Karan Kumar

Content Editor

Related News