ਵੱਖ-ਵੱਖ ਮੁਕੱਦਮਿਆਂ ''ਚ ਵੱਡੀ ਮਾਤਰਾ ''ਚ ਹੈਰੋਇਨ ਸਣੇ 2 ਕਾਬੂ

12/14/2023 7:50:15 PM

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ, ਸੁਖਪਾਲ) : ਪੰਜਾਬ ਸਰਕਾਰ ਅਤੇ ਗੌਰਵ ਯਾਦਵ ਆਈ.ਪੀ.ਐੱਸ. ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ਤਹਿਤ ਭਾਗੀਰਥ ਸਿੰਘ ਮੀਨਾ ਆਈ.ਪੀ.ਐੱਸ. ਐੱਸ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹੇ 'ਚ ਸ਼ਰਾਰਤੀ ਅਨਸਰਾਂ ਅਤੇ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਸਤਨਾਮ ਸਿੰਘ ਡੀ.ਐੱਸ.ਪੀ. (ਸ.ਡ.) ਦੀ ਨਿਗਰਾਨੀ ਹੇਠ ਐੱਸ.ਆਈ. ਵਰੁਣ ਮੁੱਖ ਅਫ਼ਸਰ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਤੇ ਐੱਸ.ਆਈ. ਰਣਜੀਤ ਸਿੰਘ ਮੁੱਖ ਅਫ਼ਸਰ ਥਾਣਾ ਬਰੀਵਾਲਾ ਦੀ ਪੁਲਸ ਪਾਰਟੀ ਵੱਲੋਂ 2 ਵਿਅਕਤੀਆਂ ਨੂੰ ਕਾਬੂ ਕਰਕੇ 410 ਗ੍ਰਾਮ ਹੈਰੋਇਨ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ।

ਜਾਣਕਾਰੀ ਅਨੁਸਾਰ ਐੱਸ.ਆਈ. ਲਖਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ਭਾਲ 'ਚ ਥਾਣਾ ਸਿਟੀ ਏਰੀਏ 'ਚ ਮੌਜੂਦ ਸਨ ਤਾਂ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ, ਜਿਸ ਪਾਸੋਂ 340 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਸੁਮਿਤ ਕੁਮਾਰ ਉਰਫ ਗਾਗਾ ਪੁੱਤਰ ਸੰਦੀਪ ਕੁਮਾਰ ਵਾਸੀ ਮਿੱਤ ਸਿੰਘ ਵਾਲੀ ਗਲੀ ਅਬੋਹਰ ਰੋਡ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ, ਜਿਸ 'ਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਥਾਣੇ 'ਚ ਪੁਲਸ 'ਤੇ ਹਮਲਾ, ਮੁਲਾਜ਼ਮਾਂ ਨਾਲ ਕੀਤੀ ਧੱਕਾ-ਮੁੱਕੀ, ਵਰਦੀ ਪਾੜੀ, ਮਾਰੇ ਲਲਕਾਰੇ

ਇਸੇ ਤਰ੍ਹਾਂ ਥਾਣਾ ਬਰੀਵਾਲਾ ਦੀ ਪੁਲਸ ਪਾਰਟੀ ਨੇ ਤਲਾਸ਼ੀ ਦੌਰਾਨ ਕਾਰ ਨੰਬਰ DL10 E3493 'ਚੋਂ 70 ਗ੍ਰਾਮ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਨਵਜੋਤ ਸਿੰਘ ਪੁੱਤਰ ਗੁਰਲਾਲ ਸਿੰਘ ਵਾਸੀ ਖਿੜਕੀਆਂ ਵਜੋਂ ਹੋਈ, ਜਿਸ 'ਤੇ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ, ਜਿਸ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਸ ਵੱਲੋਂ ਕਰੀਬ 17 ਸਾਲ ਪੁਰਾਣੇ ਪੀ.ਓ. ਅੰਗਰੇਜ਼ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਵਣਵਾਲਾ ਥਾਣਾ ਲਾਲਗੜ੍ਹ ਜ਼ਿਲ੍ਹਾ ਗੰਗਾਨਗਰ ਰਾਜਸਥਾਨ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ, ਜਿਸ 'ਤੇ ਅਸਲਾ ਐਕਟ ਤਹਿਤ ਥਾਣਾ ਕੋਟਭਾਈ ਵਿਖੇ ਮਾਮਲਾ ਦਰਜ ਕਰ ਲਿਆ ਗਿਆ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

Mukesh

This news is Content Editor Mukesh