ਨਸ਼ੀਲੀਆਂ ਗੋਲੀਆਂ ਸਮੇਤ 2 ਗ੍ਰਿਫਤਾਰ
Sunday, Jan 18, 2026 - 06:28 PM (IST)
ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ)- ਥਾਣਾ ਬਰੀਵਾਲਾ ਪੁਲਸ ਨੇ 90 ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਰਾਜਪਾਲ ਸਿੰਘ ਨੇ ਦੱਸਿਆ ਕਿ ਜਦੋਂ ਉਹ ਨੇੜੇ ਪੁੱਲ ਸੂਆ ਬਰੀਵਾਲਾ ਪੁੱਜੇ ਤਾਂ 2 ਵਿਅਕਤੀ ਪਟੜੀ ’ਤੇ ਬੈਠੇ ਇਕ ਲਿਫਾਫੇ ਦੀ ਫਰੋਲਾ ਫਰਾਲੀ ਕਰ ਰਹੇ ਦਿਖਾਈ ਦਿੱਤੇ, ਜੋ ਪੁਲਸ ਨੂੰ ਦੇਖ ਕੇ ਇਕਦਮ ਘਬਰਾ ਕੇ ਲਿਫਾਫਾ ਜ਼ਮੀਨ ’ਤੇ ਸੁੱਟ ਕੇ ਖੜ੍ਹੇ ਹੋ ਗਏ।
ਇਹ ਵੀ ਪੜ੍ਹੋ-ਸੰਘਣੀ ਧੁੰਦ ਬਣੀ ਮੌਤ ਦੀ ਵਜ੍ਹਾ, ਤੇਜ਼ ਰਫ਼ਤਾਰ ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਇਕ ਨੌਜਵਾਨ ਦੀ ਮੌਤ
ਪੁਲਸ ਨੇ ਉਕਤ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਕਤ ਵਿਅਕਤੀਆਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 90 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਉਕਤ ਵਿਅਕਤੀਆਂ ਦੀ ਪਛਾਣ ਯਾਦਵਿੰਦਰ ਸਿੰਘ ਉਰਫ਼ ਯਾਦੂ ਵਾਸੀ ਜਗਤ ਸਿੰਘ ਵਾਲਾ ਅਤੇ ਜਸਵਿੰਦਰ ਸਿੰਘ ਉਰਫ਼ ਛਿੰਦਾ ਵਾਸੀ ਕਾਹਨ ਸਿੰਘ ਵਾਲਾ ਵਜੋਂ ਹੋਈ। ਪੁਲਸ ਨੇ ਉਕਤ ਵਿਅਕਤੀਆਂ ਦੇ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ-ਸ਼ਿਫਟਾਂ ਦੇ ਹਿਸਾਬ ਨਾਲ ਖੁੱਲ੍ਹਣਗੇ ਸਕੂਲ, ਚੰਡੀਗੜ੍ਹ ਸਿੱਖਿਆ ਵਿਭਾਗ ਨੇ ਲਿਆ ਵੱਡਾ ਫੈਸਲਾ
