ਰਾਜਸਥਾਨ ਤੋਂ ਅਫੀਮ ਲਿਆ ਕੇ ਪੰਜਾਬ ਵੇਚਣ ਵਾਲੇ 2 ਕਾਬੂ

Tuesday, Sep 06, 2022 - 09:54 PM (IST)

ਰਾਜਸਥਾਨ ਤੋਂ ਅਫੀਮ ਲਿਆ ਕੇ ਪੰਜਾਬ ਵੇਚਣ ਵਾਲੇ 2 ਕਾਬੂ

ਫਾਜ਼ਿਲਕਾ (ਸੁਖਵਿੰਦਰ ਥਿੰਦ ਆਲਮਸ਼ਾਹ) : ਥਾਣਾ ਨੰ. 2 ਦੀ ਪੁਲਸ ਨੇ 2 ਵਿਅਕਤੀਆਂ ਨੂੰ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜ਼ਿਲ੍ਹਾ ਪੁਲਸ ਮੁਖੀ ਭੁਪਿੰਦਰ ਸਿੰਘ ਦੇ ਦਿਸ਼ਾਂ-ਨਿਰਦੇਸ਼ਾਂ 'ਚ ਫਾਜ਼ਿਲਕਾ 'ਚ ਵੱਖ--ਵੱਖ ਟੀਮਾਂ ਵੱਲੋਂ ਇਲਾਕੇ 'ਚ ਲਗਾਤਾਰ ਨਸ਼ੇ ਦੇ ਸੌਦਾਗਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ।

ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਬਲਕਰਨ ਸਿੰਘ ਨੇ ਦੱਸਿਆ ਕਿ ਉਹ ਇਲਾਕੇ 'ਚ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਅਜੇ ਕੁਮਾਰ ਤੇ ਦਾਨਮਲ ਰਾਜਸਥਾਨ ਤੋਂ ਅਫੀਮ ਲਿਆ ਕੇ ਪੰਜਾਬ ਵੇਚਣ ਦਾ ਧੰਦਾ ਕਰਦੇ ਹਨ। ਅੱਜ ਵੀ ਉਹ ਅਫੀਮ ਲਿਆ ਰਹੇ ਹਨ ਤਾਂ ਅਬੋਹਰ ਪੁਲਸ ਨੇ ਵੇਖਿਆ ਕਿ ਉਕਤ ਵਿਅਕਤੀ ਹਨੂਮਾਨਗੜ੍ਹ ਰੋਡ ਬਾਈਪਾਸ 'ਤੇ ਆ ਰਹੇ ਸਨ ਤਾਂ ਪੁਲਸ ਨੇ ਦੋਵਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 3 ਕਿਲੋ ਅਫੀਮ ਬਰਾਮਦ ਕਰ ਲਈ ਤੇ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕਰ ਲਿਆ।

ਇਹ ਵੀ ਪੜ੍ਹੋ : ਘਰੇਲੂ ਝਗੜੇ ਕਾਰਨ ਪਤੀ ਤੋਂ ਵੱਖ ਰਹਿੰਦੀ ਪਤਨੀ ਨੇ ਚੁੱਕਿਆ ਖ਼ੌਫਨਾਕ ਕਦਮ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News