ਪਿਸਤੌਲ ਤੇ ਜ਼ਿੰਦਾ ਕਾਰਤੂਸਾਂ ਸਣੇ 2 ਕਾਬੂ

01/15/2020 7:49:44 PM

ਮਾਨਸਾ, (ਜੱਸਲ)- ਜ਼ਿਲਾ ਪੁਲਸ ਨੇ 2 ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਇਕ ਪਿਸਤੌਲ 315 ਬੋਰ ਦੇਸੀ ਸਮੇਤ 2 ਜ਼ਿੰਦਾ ਕਾਰਤੂਸ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ।
ਜ਼ਿਲਾ ਪੁਲਸ ਮੁਖੀ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਥਾਣਾ ਸਿਟੀ-1 ਮਾਨਸਾ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਖੋਖਰ ਰੋਡ ਨੇੜੇ ਸਮਰਾਟ ਸਿਨੇਮਾ ਵਿਖੇ ਹਿੰਦਪਾਲ ਉਰਫ ਪਾਲੀ ਪੁੱਤਰ ਗੁਰਦੇਵ ਸਿੰਘ ਵਾਸੀ ਮਾਨਸਾ ਅਤੇ ਪ੍ਰਦੀਪ ਰਾਜਪੂਤ ਪੁੱਤਰ ਬਿਕਰਮ ਰਾਜਪੂਤ ਵਾਸੀ ਚੰਦੋਸ਼ ਜ਼ਿਲਾ ਅਲੀਗੜ੍ਹ (ਯੂ. ਪੀ.), ਹਾਲ ਆਬਾਦ ਮਾਨਸਾ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਇਕ ਪਿਸਤੌਲ 315 ਬੋਰ ਦੇਸੀ ਸਮੇਤ 2 ਜ਼ਿੰਦਾ ਕਾਰਤੂਸ ਬਰਾਮਦ ਕਰ ਕੇ ਮਾਮਲਾ ਦਰਜ ਕਰਨ ਉਪਰੰਤ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਵਿਅਕਤੀਆਂ ਨੇ ਮੁੱਢਲੀ ਪੁੱਛਗਿੱਛ 'ਤੇ ਦੱਸਿਆ ਕਿ ਹਿੰਦਪਾਲ ਉਰਫ ਪਾਲੀ ਨੇ ਕਰੀਬ 4 ਸਾਲ ਪਹਿਲਾਂ ਲਵ-ਮੈਰਿਜ ਕਰਵਾਈ ਸੀ, ਜਿਸ ਕਰ ਕੇ ਉਸ ਨੇ ਆਪਣੀ ਸੁਰੱਖਿਆ ਲਈ ਇਹ ਨਾਜਾਇਜ਼ ਹਥਿਆਰ ਰੱਖਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਗ੍ਰਿਫਤਾਰ ਵਿਅਕਤੀਆਂ ਨੂੰ ਅਦਾਲਤ 'ਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ। ਜਿਨ੍ਹਾਂ ਕੋਲੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਉਪਰੰਤ ਅਹਿਮ ਸੁਰਾਗ ਲੱਗਣ ਦੀ ਸੰਭਾਵਨਾ ਹੈ।


Bharat Thapa

Content Editor

Related News