CIA ਸਟਾਫ਼ ਪੁਲਸ ਵੱਲੋਂ ਟਰੱਕ ’ਚੋਂ 84 ਕਿਲੋ ਭੁੱਕੀ ਬਰਾਮਦ, 2 ਗ੍ਰਿਫ਼ਤਾਰ
Friday, Sep 22, 2023 - 01:26 AM (IST)
ਭਵਾਨੀਗੜ੍ਹ (ਵਿਕਾਸ, ਕਾਂਸਲ) : ਨਸ਼ਾ ਸਮੱਗਲਿੰਗ ਨੂੰ ਰੋਕਣ ਲਈ ਵਿੱਢੀ ਮੁਹਿੰਮ ਤਹਿਤ ਸੀਆਈਏ ਸਟਾਫ਼ ਪੁਲਸ ਨੇ ਇਕ ਟਰੱਕ ’ਚੋਂ 84 ਕਿਲੋ ਭੁੱਕੀ ਬਰਾਮਦ ਕਰਕੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਆਈਏ ਸਟਾਫ਼ ਬਹਾਦਰ ਸਿੰਘ ਵਾਲਾ ਦੇ ਇੰਸਪੈਕਟਰ ਮਹਿਮਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਆਪਣੀ ਪੁਲਸ ਪਾਰਟੀ ਸਮੇਤ ਘਰਾਚੋਂ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਜਦੋਂ ਉਨ੍ਹਾਂ ਇਕ ਟਰੱਕ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਡਰਾਈਵਰ ਤੇ ਕੰਡਕਟਰ ਨੇ ਟਰੱਕ ਨੂੰ ਰੋਕ ਕੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਪੁਲਸ ਪਾਰਟੀ ਨੇ ਦੋਵਾਂ ਨੂੰ ਦਬੋਚ ਲਿਆ।
ਇਹ ਵੀ ਪੜ੍ਹੋ : CM ਮਾਨ ਨੇ ਅਨੰਤਨਾਗ 'ਚ ਸ਼ਹੀਦ ਹੋਏ 2 ਬਹਾਦਰ ਜਵਾਨਾਂ ਦੇ ਵਾਰਿਸਾਂ ਨੂੰ 1-1 ਕਰੋੜ ਦੇ ਚੈੱਕ ਸੌਂਪਦਿਆਂ ਕਹੀ ਇਹ ਗੱਲ
ਮੁਲਜ਼ਮਾਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਕਰਨੈਲ ਸਿੰਘ ਵਾਸੀ ਬਖੋਪੀਰ ਤੇ ਪਰਗਟ ਸਿੰਘ ਉਰਫ ਸੋਨੀ ਪੁੱਤਰ ਭੋਲਾ ਸਿੰਘ ਵਾਸੀ ਬੁਜਰਕ ਸਮਾਣਾ ਦੇ ਤੌਰ ’ਤੇ ਹੋਈ। ਪੁਲਸ ਨੇ ਸ਼ੱਕ ਦੇ ਆਧਾਰ 'ਤੇ ਜਦੋਂ ਟਰੱਕ ਦੀ ਤਲਾਸ਼ੀ ਲਈ ਤਾਂ ਡਰਾਈਵਰ ਸੀਟ ਦੇ ਪਿੱਛੇ ਰੱਖੇ 4 ਥੈਲਿਆਂ ’ਚੋਂ ਪੁਲਸ ਨੂੰ 84 ਕਿਲੋ ਭੁੱਕੀ ਬਰਾਮਦ ਹੋਈ। ਇਸ 'ਤੇ ਪੁਲਸ ਨੇ ਟਰੱਕ ਨੂੰ ਭੁੱਕੀ ਸਮੇਤ ਕਬਜ਼ੇ ’ਚ ਲੈ ਕੇ ਦੋਵਾਂ ਵਿਰੁੱਧ ਐੱਨਡੀਪੀਐੱਸ ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8