ਪਾਬੰਦੀਸ਼ੁਦਾ ਪਦਾਰਥਾਂ ਸਮੇਤ 2 ਗ੍ਰਿਫ਼ਤਾਰ
Tuesday, Aug 06, 2024 - 06:41 PM (IST)
ਬਠਿੰਡਾ (ਸੁਖਵਿੰਦਰ)-ਕੋਤਵਾਲੀ ਪੁਲਸ ਅਤੇ ਡਰੱਗ ਇੰਸਪੈਕਟਰ ਵੱਲੋਂ ਪਾਬੰਦੀਸ਼ੁਦਾ ਪਦਾਰਥ ਬਰਾਮਦ ਕਰਕੇ ਔਰਤ ਸਮੇਤ ਦੋਂ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮੁਲਜਮ ਸੰਜੀਵ ਕੁਮਾਰ ਵਾਸੀ ਬੀੜ ਰੋਡ ਅਤੇ ਸੁਦੇਸ਼ ਰਾਣੀ ਵਾਸੀ ਬਠਿੰਡਾ ਪਾਬੰਦੀਸ਼ੁਦਾ ਨਸ਼ਾ ਵੇਚਦੇ ਹਨ। ਪੁਲਸ ਵੱਲੋਂ ਸੰਤਪੁਰਾ ਰੋਡ ‘ਤੇ ਨਾਕੇਬੰਦੀ ਕਰਕੇ ਊਕਤ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਵੱਲੋਂ ਮੁਲਜ਼ਮਾਂ ਪਾਸੋਂ ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕਰਕੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਮੀਂਹ ਮਗਰੋਂ ਖੰਭੇ 'ਚ ਆਇਆ ਕਰੰਟ, ਸਾਬਕਾ ਫ਼ੌਜੀ ਦੀ ਤੜਫ਼-ਤੜਫ਼ ਕੇ ਮੌਤ, 3 ਬੱਚਿਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ