ਚੋਰੀ ਦੇ ਮੋਟਰਸਾਈਕਲ ਸਣੇ 2 ਗ੍ਰਿਫ਼ਤਾਰ
Sunday, Sep 08, 2019 - 08:11 PM (IST)

ਫ਼ਰੀਦਕੋਟ (ਰਾਜਨ)-ਥਾਣਾ ਸਿਟੀ ਦੇ ਸਹਾਇਕ ਥਾਣੇਦਾਰ ਸਿਕੰਦਰ ਸਿੰਘ ਦੀ ਅਗਵਾਈ ਹੇਠਲੀ ਪੁਲਸ ਪਾਰਟੀ ਵੱਲੋਂ ਅਕਾਸ਼ਦੀਪ ਸਿੰਘ ਅਤੇ ਬਿਕਰਮਜੀਤ ਸਿੰਘ ਵਾਸੀ ਫ਼ਰੀਦਕੋਟ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ। ਜਾਣਕਾਰੀ ਅਨੁਸਾਰ ਜਦੋਂ ਪੁਲਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਇਥੋਂ ਦੇ ਸਾਦਿਕ ਚੌਕ ਵਿਖੇ ਗੁਪਤ ਸੂਚਨਾ ਮਿਲੀ ਕਿ ਉਕਤ ਦੋਵੇਂ ਨੌਜਵਾਨ ਚੋਰੀ ਕੀਤਾ ਮੋਟਰਸਾਈਕਲ ਵੇਚਣ ਦੀ ਤਾਕ ਵਿਚ ਹਨ, ਜਿਸ 'ਤੇ ਪੁਲਸ ਪਾਰਟੀ ਵੱਲੋਂ ਰੇਡ ਮਾਰ ਕੇ ਉਕਤ ਦੋਵਾਂ ਨੂੰ ਚੋਰੀ ਦੇ ਮੋਟਰਸਾਈਕਲ ਸਣੇ ਕਾਬੂ ਕਰ ਲਿਆ ਗਿਆ।