ਸਰਹਿੰਦ ਨਹਿਰ ’ਚੋਂ ਮਿਲੀਆਂ ਲੜਕੇ-ਲੜਕੀ ਦੀਆਂ ਲਾਸ਼ਾਂ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
Saturday, Nov 11, 2023 - 11:55 PM (IST)
ਫਤਿਹਗੜ੍ਹ ਸਾਹਿਬ (ਜ.ਬ.) : ਬੀਤੇ ਦਿਨੀਂ ਸਰਹਿੰਦ ਦੇ ਇਕ ਲੜਕੇ ਤੇ ਲੜਕੀ ਨੇ ਨਹਿਰ ’ਚ ਛਾਲ ਮਾਰ ਦਿੱਤੀ ਸੀ, ਜਿਨ੍ਹਾਂ ਦੀਆਂ ਲਾਸ਼ਾਂ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਸਰਹਿੰਦ ਦੇ ਐੱਸ. ਐੱਚ. ਓ. ਬਲਵੀਰ ਸਿੰਘ ਨੇ ਦੱਸਿਆ ਕਿ ਰਵੀ ਪੁੱਤਰ ਨੰਦ ਲਾਲ ਵਾਸੀ ਹਮਾਯੂੰਪੁਰ ਸਰਹਿੰਦ ਨੇ ਪੁਲਸ ਨੂੰ ਦੱਸਿਆ ਕਿ ਉਹ ਐੱਚਡੀਐੱਫਸੀ ਬੈਂਕ ਮੰਡੀ ਗੋਬਿੰਦਗੜ੍ਹ ਵਿਖੇ ਕੰਮ ਕਰਦਾ ਹੈ। ਉਹ 5 ਭੈਣ-ਭਰਾ ਹਨ, ਸਭ ਤੋਂ ਛੋਟਾ ਭਰਾ ਗੋਪਾਲ 12ਵੀਂ ਕਲਾਸ ’ਚ ਪੜ੍ਹਦਾ ਹੈ। ਬੀਤੇ ਦਿਨੀਂ 5 ਨਵੰਬਰ ਨੂੰ ਦੁਪਹਿਰ ਸਮੇਂ ਉਸ ਦੇ ਭਰਾ ਵਿਨੇ ਨੇ ਉਸ ਨੂੰ ਫੋਨ ਕਰਕੇ ਦੱਸਿਆ ਕਿ ਗੋਪਾਲ ਨੇ ਸਾਨੀਪੁਰ ਰੋਡ ’ਤੇ ਭਾਖੜਾ ਨਹਿਰ ’ਚ ਛਾਲ ਮਾਰ ਦਿੱਤੀ ਹੈ।
ਇਹ ਵੀ ਪੜ੍ਹੋ : ਮੋਟਰਸਾਈਕਲ ਸਵਾਰ 4 ਲੁਟੇਰੇ ਪਿਸਤੌਲ ਦੀ ਨੋਕ 'ਤੇ ਕੁੜੀ ਤੋਂ ਸਕੂਟਰੀ ਖੋਹ ਕੇ ਫਰਾਰ
ਉਹ ਆਪਣੇ ਪਰਿਵਾਰਕ ਮੈਂਬਰਾਂ ਨਾਲ ਨਹਿਰ ’ਤੇ ਪੁੱਜਾ ਅਤੇ ਗੋਪਾਲ ਨੂੰ ਲੱਭਣ ਦੀ ਕੋਸ਼ਿਸ਼ ਕੀਤੀ। ਉਥੇ ਹਾਜ਼ਰ ਲੋਕਾਂ ਤੋਂ ਪਤਾ ਲੱਗਾ ਕਿ ਸਰਹਿੰਦ ਦੀ ਹੀ ਇਕ ਲੜਕੀ ਨੇ ਵੀ ਨਹਿਰ ’ਚ ਛਾਲ ਮਾਰ ਦਿੱਤੀ ਸੀ, ਜਿਸ ਨੂੰ ਬਚਾਉਣ ਲਈ ਗੋਪਾਲ ਨੇ ਵੀ ਨਹਿਰ ’ਚ ਛਾਲ ਮਾਰ ਦਿੱਤੀ। ਉਕਤ ਲੜਕੀ ਅਤੇ ਗੋਪਾਲ ਦੋਹਾਂ ਦੀਆਂ ਲਾਸ਼ਾਂ ਨਹਿਰ ’ਚੋਂ ਮਿਲ ਗਈਆਂ ਹਨ, ਜਿਨ੍ਹਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਹਵਾਲੇ ਕਰ ਦਿੱਤੀਆਂ ਗਈਆਂ ਹਨ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8