ਟਰੇਨ ਦੀ ਚਪੇਟ ’ਚ ਆਉਣ ਕਾਰਨ ਦੋ ਨੌਜਵਾਨਾਂ ਦੀ ਦਰਦਨਾਕ ਮੌਤ

10/16/2021 8:43:11 PM

ਲੁਧਿਆਣਾ (ਵਾਰਤਾ)— ਪੰਜਾਬ ਦੇ ਉਦਯੋਗਿਕ ਨਗਰ ਲੁਧਿਆਣਾ ’ਚ ਬੀਤੀ ਰਾਤ ਰੇਲਵੇ ਟਰੈਕ ਪਾਰ ਕਰਦੇ ਸਮੇਂ ਦੋ ਨੌਜਵਾਨ ਟਰੇਨ ਦੀ ਚਪੇਟ ’ਚ ਆ ਗਏ। ਇਸ ਦੌਰਾਨ ਦੋਵੇਂ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਢੋਲੇਵਾਲ ਦੇ ਕੋਲ ਉਨ੍ਹਾਂ ਦੇ ਘਰ ਨੇੜੇ ਵਾਪਰਿਆ। ਉਹ ਆਪਣੇ ਘਰ ਵੱਲ ਜਾ ਰਹੇ ਕਿ ਇਸੇ ਦੌਰਾਨ ਇਹ ਹਾਦਸਾ ਵਾਪਰ ਗਿਆ। ਘਟਨਾ ਦੀ ਜਾਣਕਾਰੀ ਮਿਲਣ ’ਤੇ ਰੇਲਵੇ ਅਧਿਕਾਰੀਆਂ ਨੇ ਮੌਕੇ ’ਤੇ ਐਂਬੂਲੈਂਸ ਭੇਜੀ ਤਾਂਕਿ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਜਾ ਸਕੇ ਪਰ ਦੋਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। 

ਇਹ ਵੀ ਪੜ੍ਹੋ: ਸਿਸੋਦੀਆ ਦਾ ਕਾਂਗਰਸ ’ਤੇ ਤਿੱਖਾ ਸ਼ਬਦੀ ਹਮਲਾ, ਕਿਹਾ-ਕੈਪਟਨ ਵਾਂਗ ਚੰਨੀ ਵੀ ਕਰ ਰਹੇ ਪੰਜਾਬ ਦੇ ਲੋਕਾਂ ਨਾਲ ਧੋਖਾ

ਇਹ ਵੀ ਪਤਾ ਲੱਗਾ ਹੈ ਕਿ ਇਹ ਦੋਵੇਂ ਨੌਜਵਾਨ ਰੇਲਵੇ ਦੀ ਕੰਧ ਕੋਲ ਰੇਲ ਦੀ ਪੱਟੜੀ ਪਾਰ ਕਰ ਰਹੇ ਸਨ ਤਾਂ ਰੇਲਵੇ ਟਰੈਕ ’ਤੇ ਟਰੇਨ ਨਾਲ ਟਕਰਾ ਗਏ। ਚੰਡੀਗੜ੍ਹ-ਅੰਮ੍ਰਿਤਸਰ ਟਰੇਨ ਦੀ ਡਰਾਈਵਰ ਅਤੇ ਗਾਰਡ ਨੇ ਟਰੇਨ ਨੂੰ ਰੋਕਿਆ ਅਤੇ ਉੱਚ ਅਧਿਕਾਰੀਆਂ ਨੂੰ ਇਸ ਦੀ ਸੂਚਨਾ ਦਿੱਤੀ। ਮੌਕੇ ’ਤੇ ਦੋਹਾਂ ਨੂੰ ਹਸਪਤਾਲ ਲਿਜਾਣ ਲਈ ਐਂਬੂਲੈਂਸ ਭੇਜੀ ਗਈ ਪਰ ਦੋਹਾਂ ਦੀ ਮੌਤ ਹੋ ਚੁੱਕੀ ਸੀ। ਜੀ. ਆਰ. ਪੀ. ਦੇ ਅਧਿਕਾਰੀ ਹਰਜਿੰਦਰ ਸਿੰਘ ਨੇ ਕਿਹਾ ਕਿ ਦੋਵੇਂ ਨੌਜਵਾਨਾਂ ਦੀ ਪਛਾਣ ਕੀਤੀ ਜਾ ਰਹੀ ਹੈ।

ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ 72 ਘੰਟਿਆਂ ਲਈ ਪਛਾਣ ਲਈ ਸਿਵਲ ਹਸਪਤਾਲ ’ਚ ਰੱਖਵਾ ਦਿੱਤਾ ਗਿਆ ਹੈ ਅਤੇ ਪਛਾਣ ਦੇ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਦੋਹਾਂ ਕੋਲੋਂ ਕੋਈ ਵੀ ਪਛਾਣ ਪੱਤਰ ਨਹੀਂ ਮਿਲਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ’ਚ ਰੇਲਵੇ ਟਰੈਕ ਨੂੰ ਗੈਰ ਕਾਨੂੰਨੀ ਢੰਗ ਨਾਲ ਪਾਰ ਕਰਨ ਦੇ ਕਾਰਨ ਹੋ ਰਹੇ ਹਾਦਸਿਆਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ। 

ਇਹ ਵੀ ਪੜ੍ਹੋ: ਦੁਸਹਿਰੇ ਦੇ ਤਿਉਹਾਰ ਮੌਕੇ ਦੋ ਕਰੋੜ ਦੀਆਂ ਜਲੇਬੀਆਂ ਖਾ ਗਏ ਜਲੰਧਰ ਵਾਸੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News