ਨਸ਼ਿਆਂ ਵਿਰੁੱਧ 2 ਮੁਕੱਦਮੇ ਦਰਜ਼ ਕਰ 2 ਦੋਸ਼ੀ ਕੀਤੇ ਗ੍ਰਿਫਤਾਰ

04/25/2020 10:46:36 PM

ਮਾਨਸਾ, (ਮਿੱਤਲ)- ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਪ੍ਰੈਸ ਨੋਟ ਜਾਰੀ ਕਰਕੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆ ਪ੍ਰਤੀ ਜ਼ੀਰੋ ਸਹਿਨਸ਼ੀਲਤਾ ਦੀ ਨੀਤੀ ਅਪਨਾਈ ਗਈ ਹੈ| ਜਿਸ ਤਹਿਤ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਚੰਡੀਗੜ੍ਹ, ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ ਐਸ.ਟੀ.ਐਫ. ਪੰਜਾਬ ਅਤੇ ਇੰਸਪੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਬਠਿੰਡਾ ਦੇ ਦਿਸ਼ਾ-ਨਿਰਦਸ਼ਾ ਅਨੁਸਾਰ ਮਾਨਸਾ ਪੁਲਿਸ ਵੱਲੋਂ ਜ਼ਿਲਾ ਅੰਦਰ ਨਸ਼ਿਆ ਦੀ ਮੁਕੰਮਲ ਰੋਕਥਾਮ ਸਬੰਧੀ ਡਰੱਗ ਸਮੱਗਲਰਾਂ ਅਤੇ ਡਰੱਗ ਪੈਡਲਰਾ ਖਿਲਾਫ ਵਿਸੇਸ਼ ਮੁਹਿੰਮ ਚਲਾਈ ਹੋਈ ਹੈ| ਐਸ.ਐਸ.ਪੀ. ਡਾ.ਨਰਿੰਦਰ ਭਾਰਗਵ ਨੇ ਦੱਸਿਆ ਕਿ ਪੈਰੋਲ ਅਤੇ ਜਮਾਨਤ ਤੇ ਆਏ ਵਿਆਕਤੀਆਂ ਵਿਰੁੱਧ ਕੜੀ ਨਿਗਰਾਨੀ ਰੱਖ ਕੇ ਉਹਨਾਂ ਦੀਆ ਗਤੀਵਿੱਧੀਆਂ ਨੂੰ ਵਾਚਿਆ ਜਾ ਰਿਹਾ ਹੈ| ਉਹਨਾ ਦੱਸਿਆ ਕਿ ਇਸ ਮੁਹਿੰਮ ਦੀ ਲੜੀ ਤਹਿਤ ਜ਼ਿਲਾ ਅੰਦਰ ਸਪੈਸ.ਲ ਨਾਕਾਬੰਦੀਆ ਅਤੇ ਗਸ.ਤਾ ਸੁਰੂ ਕਰਕੇ ਨਸ.ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਵਿਆਕਤੀਆਂ ਤੇ ਮੁਕੱਦਮੇ ਦਰਜ਼ ਕੀਤੇ ਗਏ ਹਨ|
ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਨਸ਼ਿਆਂ ਦੇ ਸਮੱਗਲਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇਤਲਾਹ ਮਿਲਣ ਤੇ ਗੁਰਨਾਮ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਮਹਿਮੜਾ (ਹਰਿਆਣਾ) ਹਾਲ ਪਿੰਡ ਆਹਲੂਪੁਰ ਅਤੇ ਗੁਰਜੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਆਹਲੂਪੁਰ ਵਿਰੁੱਧ ਥਾਣਾ ਸਰਦੂਲਗੜ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ ਕੀਤਾ ਗਿਆ| ਪੁਲਿਸ ਪਾਰਟੀ ਵੱਲੋਂ ਮੌਕਾ ਤੇ ਰੇਡ ਕਰਕੇ ਗੁਰਨਾਮ ਸਿੰਘ ਉਕਤ ਨੂੰ ਕਾਬੂ ਕਰਕੇ ਇੱਕ ਚਾਲੂ ਭੱਠੀ, 215 ਲੀਟਰ ਲਾਹਣ ਅਤੇ 1 ਬੋਤਲ ਸ਼ਰਾਬ ਨਜਾਇਜ ਦੀ ਬਰਾਮਦਗੀ ਕੀਤੀ ਗਈ ਹੈ ਅਤੇ ਦੂਸਰਾ ਦੋਸ਼ੀ ਗੁਰਜੀਤ ਸਿੰਘ ਮੌਕਾ ਤੋਂ ਭੱਜ ਗਿਆ, ਜਿਸਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ| ਇਸੇ ਤਰਾ ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋਂ ਗੁਰਮੀਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਬੀਰੋਕੇ ਕਲਾਂ ਨੂੰ ਗ੍ਰਿਫਤਾਰ ਕਰਕੇ 50 ਲੀਟਰ ਲਾਹਣ ਬਰਾਮਦ ਹੋਣ ਤੇ ਦੋਸ਼ੀਆਂ 
ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ ਕੀਤਾ ਗਿਆ ਹੈ|
 ਐਸ.ਐਸ.ਪੀ. ਡਾ.ਨਰਿੰਦਰ ਭਾਰਗਵ ਨੇ ਦੱਸਿਆ ਕਿ ਜ਼ਿਲੇ ਅੰਦਰ ਨਸ਼ਿਆਂ ਦੀ ਮੁਕੰਮਲ ਰੋਕਥਾਮ ਕਰਕੇ ਮਾਨਸਾ ਜ਼ਿਲੇ ਨੂੰ 100 ਫੀਸਦੀ ਨਸ਼ਾ-ਮੁਕਤ ਕੀਤਾ ਜਾ ਰਿਹਾ ਹੈ| ਉਹਨਾਂ ਦੱਸਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ|


Bharat Thapa

Content Editor

Related News