70 ਨਸ਼ੇ ਵਾਲੀਆਂ ਸ਼ੀਸ਼ੀਆਂ ਅਤੇ 1900 ਗੋਲੀਆਂ ਸਮੇਤ 2 ਕਾਬੂ

09/18/2018 5:34:55 AM

ਸਰਦੂਲਗਡ਼੍ਹ, (ਸਿੰਗਲਾ, ਚੋਪਡ਼ਾ)- ਸੀ. ਆਈ. ਏ ਸਟਾਫ਼ ਵੱਲੋਂ ਗਸ਼ਤ ਦੌਰਾਨ ਸਰਦੂਲਗਡ਼੍ਹ ਦੀ ਹੱਦ ’ਤੇ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਦੀ ਕਾਰ ਵਿਚੋਂ 70 ਨਸ਼ੇ ਵਾਲੀਆਂ ਸ਼ੀਸ਼ੀਆਂ (ਕੋਰੇਕਸ) ਤੇ 1900  ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕਰ ਕੇ ਕਾਰ ਨੂੰ ਕਬਜ਼ੇ ਵਿਚ ਲੈਂਦਿਆਂ ਥਾਣਾ ਸਰਦੂਲਗਡ਼੍ਹ ਵਿਖੇ ਮੁਕੱਦਮਾ ਦਰਜ ਕਰਵਾਇਆ ਹੈ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਅੰਗਰੇਜ਼ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਯੋਗੇਸ਼ ਕੁਮਾਰ ਵਾਸੀ ਵਾਰਡ ਨੰ: 4 ਪੁਰਾਣੀ ਸਬਜ਼ੀ ਮੰਡੀ ਰੋਡ ਮਾਨਸਾ ਤੇ ਸੋਨੂੰ ਕੁਮਾਰ ਵਾਸੀ ਭੱਠਾ ਬਸਤੀ ਮਾਨਸਾ ਵਜੋਂ ਹੋਈ ਹੈ, ਜਿਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕਰਨ ਉਪਰੰਤ ਪੁੱਛਗਿੱਛ ਕੀਤੀ ਜਾਵੇਗੀ।
 


Related News