ਨਸ਼ੇ ਵਾਲੀਆਂ ਗੋਲੀਆਂ ਸਮੇਤ 2 ਕਾਬੂ

06/28/2019 12:31:57 AM

ਬੱਧਨੀ ਕਲਾਂ, (ਬੱਬੀ)- ਥਾਣਾ ਬੱਧਨੀ ਕਲਾਂ ਦੀ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ 200 ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕਰਨ ’ਚ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਬੱਧਨੀ ਕਲਾਂ ਦੇ ਮੁੱਖ ਅਫਸਰ ਇੰਸਪੈਕਟਰ ਸੁਰਜੀਤ ਸਿੰਘ ਨੇ ਦੱਸਿਆ ਕੇ ਬੀਤੀ ਸ਼ਾਮ ਸਹਾਇਕ ਥਾਣੇਦਾਰ ਸੇਵਕ ਸਿੰਘ ਸ਼ਾਮ ਨੂੰ 8.45ਵਜੇ ਦੇ ਕਰੀਬ ਬੱਧਨੀ ਕਲਾਂ ਤੋਂ ਬੋਡੇ, ਭਿਆਨਾ ਸਾਹਿਬ ਆਦਿ ਪਿੰਡਾਂ ਵੱਲ ਗਸ਼ਤ ਕਰਦੇ ਜਾ ਰਹੇ ਸਨ ਤਾਂ ਰਸਤੇ ’ਚ ਮੋਟਰਸਾਈਕਲ ਸਵਾਰ ਦੋ ਵਿਅਕਤੀ ਪੁਲਸ ਪਾਰਟੀ ਨੂੰ ਦੇਖ ਕੇ ਇੱਕਦਮ ਘਬਰਾ ਗਏ ਤੇ ਆਪਣਾ ਮੋਟਰਸਾਈਕਲ ਸੂਏ ਦੀ ਪਟਡ਼ੀ ਵੱਲ ਮੋਡ਼ ਲਿਆ ਪਰ ਪੁਲਸ ਪਾਰਟੀ ਨੇ ਉਨ੍ਹਾਂ ਨੂੰ ਰੋਕ ਕੇ ਸ਼ੱਕ ਦੇ ਆਧਾਰ ’ਤੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 200 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਹਿਚਾਨ ਪਰਮਜੀਤ ਸਿੰਘ ਪੁੱਤਰ ਨਛੱਤਰ ਸਿੰਘ ਭਦੌਡ਼ ਜ਼ਿਲਾ ਬਰਨਾਲਾ ਅਤੇ ਜਗਦੀਪ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਮੱਝੂਕੇ ਜ਼ਿਲਾ ਬਰਨਾਲਾ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।


Bharat Thapa

Content Editor

Related News