ਨਸ਼ੇ ਵਾਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

02/25/2020 1:05:53 AM

ਸੰਗਰੂਰ,(ਵਿਵੇਕ ਸਿੰਧਵਾਨੀ, ਰਵੀ)– ਪੁਲਸ ਨੇ 2 ਕੇਸਾਂ ’ਚ ਨਸ਼ੇ ਵਾਲੀਆਂ 500 ਗੋਲੀਆਂ ਅਤੇ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਦੋਂਕਿ ਇਕ ਦੀ ਗ੍ਰਿਫਤਾਰੀ ਬਾਕੀ ਹੈ। ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਡਾ. ਸੰਦੀਪ ਗਰਗ ਨੇ ਦੱਸਿਆ ਕਿ ਐਂਟੀਨਾਰਕੋਟਿਕ ਸੈੱਲ ਸੰਗਰੂਰ ਦੇ ਪੁਲਸ ਅਧਿਕਾਰੀ ਹਰਦੀਪ ਸਿੰਘ ਜਦੋਂ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੌਰਾਨ ਅਨਾਜ ਮੰਡੀ ਸੁਨਾਮ ਮੌਜੂਦ ਸੀ ਤਾਂ ਮੁਖਬਰ ਨੇ ਸੂਚਨਾ ਦਿੱਤੀ ਕਿ ਸ਼ਿੰਦਰ ਕੌਰ ਵਾਸੀ ਸੁਨਾਮ ਨਸ਼ੇ ਵਾਲੀਆਂ ਗੋਲੀਆਂ ਵੇਚਣ ਦੀ ਆਦੀ ਹੈ, ਉਸ ਦਾ ਪਤੀ ਕਾਲਾ ਸਿੰਘ ਉਸ ਨੂੰ ਨਸ਼ੇ ਵਾਲੀਆਂ ਗੋਲੀਆਂ ਵੇਚਣ ਲਈ ਸਪਲਾਈ ਕਰਦਾ ਹੈ। ਸ਼ਿੰਦਰ ਕੌਰ ਅੱਜ ਵੀ ਆਪਣੇ ਘਰੋਂ ਪੈਦਲ ਨਸ਼ੇ ਵਾਲੀਆਂ ਗੋਲੀਆਂ ਵੇਚਣ ਲਈ ਬਿਗਡ਼ਵਾਲ ਵੱਲ ਜਾਵੇਗੀ। ਸੂਚਨਾ ਦੇ ਆਧਾਰ ’ਤੇ ਨਾਕਾਬੰਦੀ ਕਰ ਕੇ ਉਸ ਕੋਲੋਂ ਨਸ਼ੇ ਵਾਲੀਆਂ 500 ਗੋਲੀਆਂ ਬਰਾਮਦ ਕਰ ਕੇ ਉਸ ਨੂੰ ਗ੍ਰਿਫਤਾਰ ਕੀਤਾ ਗਿਆ। ਉਸ ਦੇ ਪਤੀ ਕਾਲਾ ਸਿੰਘ ਦੀ ਗ੍ਰਿਫਤਾਰੀ ਬਾਕੀ ਹੈ।

ਇਸੇ ਤਰ੍ਹਾਂ ਥਾਣਾ ਸੰਦੌਡ਼ ਦੇ ਏ. ਐੱਸ. ਆਈ. ਦਵਿੰਦਰ ਸਿੰਘ ਜਦੋਂ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੌਰਾਨ ਬੱਸ ਸਟੈਂਡ ਸੰਦੌਡ਼ ਮੌਜੂਦ ਸਨ ਤਾਂ ਮੁਖਬਰ ਨੇ ਸੂਚਨਾ ਦਿੱਤੀ ਕਿ ਹਰਪਾਲ ਸਿੰਘ ਵਾਸੀ ਬਈਏਵਾਲ ਸ਼ਰਾਬ ਵੇਚਣ ਦਾ ਆਦੀ ਹੈ, ਜੇਕਰ ਉਸ ਦੇ ਘਰ ਰੇਡ ਕੀਤੀ ਜਾਵੇ ਤਾਂ ਸ਼ਰਾਬ ਬਰਾਮਦ ਹੋ ਸਕਦੀ ਹੈ। ਸੂਚਨਾ ਦੇ ਆਧਾਰ ’ਤੇ ਰੇਡ ਕਰ ਕੇ ਉਸ ਦੇ ਘਰੋਂ 12 ਬੋਤਲਾਂ ਸ਼ਰਾਬ ਦੀਆਂ ਬਰਾਮਦ ਕਰ ਕੇ ਉਸ ਨੂੰ ਗ੍ਰਿਫਤਾਰ ਕੀਤਾ ਗਿਆ।


Bharat Thapa

Content Editor

Related News