ਫਿਰੋਜ਼ਪੁਰ CIA ਸਟਾਫ਼ ਨੂੰ ਮਿਲੀ ਸਫ਼ਲਤਾ, ਕਰੋੜਾਂ ਦੀ ਹੈਰੋਇਨ ਸਮੇਤ 2 ਨਸ਼ਾ ਤਸਕਰ ਗ੍ਰਿਫ਼ਤਾਰ

05/11/2023 4:11:17 PM

ਫਿਰੋਜ਼ਪੁਰ (ਕੁਮਾਰ) : ਸੀ. ਆਈ. ਏ. ਸਟਾਫ਼ ਫਿਰੋਜ਼ਪੁਰ ਦੀ ਪੁਲਸ ਨੇ ਸਬ-ਇੰਸਪੈਕਟਰ ਤਰਸੇਮ ਸ਼ਰਮਾ ਦੀ ਅਗਵਾਈ ਹੇਠ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 2 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਐੱਸ. ਪੀ ਮਨਜੀਤ ਸਿੰਘ, ਡੀ. ਐੱਸ. ਪੀ.  ਫਤਿਹ ਸਿੰਘ ਬਰਾੜ ਅਤੇ ਸੀ. ਆਈ. ਏ ਇੰਚਾਰਜ ਇੰਸਪੈਕਟਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਖ਼ਿਲਾਫ਼ ਸ਼ਿਕੰਜਾ ਕੱਸਦਿਆਂ ਸਬ-ਇੰਸਪੈਕਟਰ ਤਰਸੇਮ ਸ਼ਰਮਾ ਦੀ ਪੁਲਸ ਟੀਮ ਨੂੰ ਸੂਚਨਾ ਮਿਲੀ ਸੀ ਕਿ ਜੈਪਾਲ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਖੇਮਕਰਨ ਜ਼ਿਲ੍ਹਾ ਤਰਨਤਾਰਨ ਹੈਰੋਇਨ ਵੇਚਣ ਦਾ ਧੰਦਾ ਕਰ ਰਿਹਾ ਹੈ, ਜੋ ਆਪਣੀ ਸਵਿਫਟ ਕਾਰ ’ਤੇ ਸਵਾਰ ਹੋ ਕੇ ਹੈਰੋਇਨ ਦੀ ਸਪਲਾਈ ਕਰਨ ਲਈ ਫਿਰੋਜ਼ਪੁਰ ਵੱਲ ਆ ਰਿਹਾ ਹੈ। ਇਸ ਗੁਪਤ ਸੂਚਨਾ ਦੇ ਆਧਾਰ ’ਤੇ ਸੀ. ਆਈ. ਏ. ਪੁਲਸ ਨੇ ਬੱਸ ਸਟੈਂਡ ਸਾਂਦੇ ਹਾਸ਼ਮ (ਫਿਰੋਜ਼ਪੁਰ ਜੀਰਾ ਰੋਡ) ਵਿਖੇ ਨਾਕਾਬੰਦੀ ਕਰਕੇ ਕਾਰ ’ਤੇ ਆ ਰਹੇ ਨਾਮਜ਼ਦ ਵਿਅਕਤੀ ਨੂੰ ਕਾਬੂ ਕਰ ਲਿਆ, ਜਿਸ ਦੇ ਕੋਲੋਂ 1 ਕਿਲੋ ਹੈਰੋਇਨ ਅਤੇ ਇੱਕ ਆਈਫੋਨ ਬਰਾਮਦ ਹੋਇਆ।

ਇਹ ਵੀ ਪੜ੍ਹੋ- CM ਮਾਨ ਦਾ ਕਿਸਾਨੀ ਧਰਨਿਆਂ 'ਤੇ ਤਿੱਖਾ ਹਮਲਾ, ਪਹਿਲਾਂ ਵਜ੍ਹਾ ਵੇਖ ਕੇ ਧਰਨੇ ਲੱਗਦੇ ਸਨ, ਹੁਣ ਜਗ੍ਹਾ ਵੇਖ ਕੇ

ਉਨ੍ਹਾਂ ਦੱਸਿਆ ਕਿ ਜਦੋਂ ਇਸ ਤਸਕਰ ਕੋਲੋਂ ਪੁਲਸ ਨੇ ਪੁੱਛਗਿੱਛ ਕੀਤੀ ਤਾਂ ਉਸਨੇ ਮੰਨਿਆ ਕਿ ਉਸਦਾ ਇਕ ਹੋਰ ਸਾਥੀ ਗੁਰਬਾਜ ਸਿੰਘ ਉਰਫ ਬਾਜਾ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਮਨਿਹਾਲਾ ਜ਼ਿਲ੍ਹਾ ਤਰਨਤਾਰਨ ਹੈ, ਜਿਸ ਕੋਲੋਂ ਉਹ ਹੈਰੋਇਨ ਖ਼ਰੀਦ ਕੇ ਲਿਆਇਆ ਸੀ। ਉਨ੍ਹਾਂ ਦੱਸਿਆ ਕਿ ਇਸ ਸੂਚਨਾ ਦੇ ਆਧਾਰ ’ਤੇ ਪੁਲਸ ਵੱਲੋਂ ਗੁਰਬਾਜ ਸਿੰਘ ਨੂੰ ਵੀ ਕਾਬੂ ਕੀਤਾ ਗਿਆ, ਜਿਸ ਕੋਲੋਂ ਇੱਕ ਕਿਲੋ ਹੋਰ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਫੜੇ ਗਏ ਕਥਿਤ ਤਸਕਰਾਂ ਖ਼ਿਲਾਫ਼ ਥਾਣਾ ਕੁਲਗੜ੍ਹੀ ਵਿੱਚ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ, ਜਿਨ੍ਹਾ ਦਾ ਪੁਲਸ ਰਿਮਾਂਡ ਹਾਸਲ ਕਰਕੇ ਪੁਲਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਰਾਮਦ ਕੀਤੀ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੀਬ 10 ਕਰੋੜ ਰੁਪਏ ਦੱਸੀ ਜਾਂਦੀ ਹੈ।

ਇਹ ਵੀ ਪੜ੍ਹੋ- ਜ਼ਹਿਰੀਲਾ ਅਨਾਜ ਖਾ ਰਹੇ ਪੰਜਾਬੀ, ਕੀਟਨਾਸ਼ਕਾਂ ਦੀ ਵਰਤੋਂ ਕਰਨ 'ਚ ਪੂਰੇ ਦੇਸ਼ 'ਚੋਂ ਮੋਹਰੀ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News