ਵੱਖ-ਵੱਖ ਸੜਕ ਹਾਦਸਿਆਂ ’ਚ 2 ਮੌਤਾਂ, 2 ਜ਼ਖ਼ਮੀ

12/25/2020 12:30:55 AM

ਸ੍ਰੀ ਮੁਕਤਸਰ ਸਾਹਿਬ, (ਪਵਨ ਤਨੇਜਾ)- ਜ਼ਿਲ੍ਹੇ ਦੇ ਪਿੰਡ ਸੋਥਾ ਵਿਖੇ ਵਾਪਰੇ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਚੱਕ ਦੂਹੇਵਾਲਾ ਦੇ ਚੌਂਕੀ ਇੰਚਾਰਜ ਹਰਜੋਤ ਸਿੰਘ ਮਾਨ ਨੇ ਦੱਸਿਆ ਕਿ ਲਖਵੀਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਗਿੱਲਜੇਵਾਲਾ, ਜੋ ਕਿ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਨੂੰ ਜਾ ਰਿਹਾ ਸੀ ਅਤੇ ਸਾਹਮਣੇ ਤੋਂ ਗਲਤ ਸਾਇਡ ਆ ਰਹੇ ਮੋਟਰਸਾਈਕਲ ਜਿਸ ’ਤੇ ਰਾਕੇਸ਼ ਸਿੰਘ ਪੁੱਤਰ ਸ਼ਿਨ ਸਿੰਘ ਵਾਸੀ ਪਿੰਡ ਭਾਰੂ ਗਿੱਦੜਬਾਹਾ, ਲਖਵਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਗਿੱਦੜਬਾਹਾ ਸਵਾਰ ਸੀ, ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਸੜਕ ’ਤੇ ਜਾ ਡਿੱਗਿਆ ਅਤੇ ਉਸ ਦੇ ਸਿਰ ’ਚ ਗੰਭੀਰ ਸੱਟ ਲੱਗਣ ਕਾਰਣ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਨਸ਼ੇ ਦੀ ਹਾਲਤ ’ਚ ਸਨ, ਜਿਨ੍ਹਾਂ ਦੀ ਤਲਾਸ਼ੀ ਉਪਰੰਤ ਨਸ਼ੇ ਦੇ ਤੌਰ ’ਤੇ ਇਸਤੇਮਾਲ ਹੋਣ ਵਾਲੀਆਂ ਗੋਲੀਆਂ ਵੀ ਬਰਾਮਦ ਹੋਈਆਂ ਹਨ। ਦੱਸ ਦੇਈਏ ਕਿ ਉਕਤ ਵਿਅਕਤੀ ਦੋਵੇਂ ਗੰਭੀਰ ਜ਼ਖਮੀ ਹੋਣ ਕਾਰਣ ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ਼ ਹਨ। ਥਾਣਾ ਸਦਰ ਵਿਖੇ ਕਥਿਤ ਦੋਸ਼ੀਆਂ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ। ਪੋਸਟਮਾਰਟਮ ਤੋਂ ਬਾਅਦ ਲਖਵੀਰ ਸਿੰਘ ਦੀ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਜ਼ਖਮੀਆਂ ਨੂੰ ਰੁਪਾਣਾ ਜਨ ਸਹਾਰਾ ਕਲੱਬ ਦੇ ਬੇਅੰਤ ਸਿੰਘ ਬਰਾੜ ਵੱਲੋਂ ਇਲਾਜ ਲਈ ਸਿਵਲ ਹਸਪਤਾਲ ਪਹੰੁਚਾਇਆ ਗਿਆ।

ਉਧਰ ਗੁਰਵਿੰਦਰ ਸਿੰਘ (35) ਪੁੱਤਰ ਬੂਟਾ ਸਿੰਘ ਵਾਸੀ ਪਿੰਡ ਨੂਰਪੁਰ ਿਪਾਲਕੇ, ਜੋ ਕਿ ਆਪਣੇ ਮੋਟਰਸਾਈਕਲ ’ਤੇ ਸ੍ਰੀ ਮੁਕਤਸਰ ਸਾਹਿਬ ਤੋਂ ਕਰੀਬ 9 ਵਜੇ ਆਪਣੇ ਪਿੰਡ ਜਾ ਰਿਹਾ ਸੀ। ਜਦੋਂ ਉਹ ਗੁਰੂਹਸਹਾਏ ਰੋਡ ਪਸ਼ੂ ਮੇਲਾ ਗਰਾਊਂਡ ਨਜ਼ਦੀਕ ਪਹੁੰਚਿਆ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਫੇਟ ਮਾਰ ਦਿੱਤੀ, ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ।


Bharat Thapa

Content Editor

Related News