100 ਕਿਲੋ ਲਾਹਣ, ਨਜਾਇਜ਼ ਸ਼ਰਾਬ ਤੇ ਚਾਲੂ ਭੱਠੀ ਸਮੇਤ 2 ਕਾਬੂ

05/01/2022 3:15:57 PM

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦੇ ਪਿੰਡ ਪੀਰ ਇਸਮਾਈਲ ਖਾਂ ਦੇ ਏਰੀਆ ਵਿੱਚ ਥਾਣਾ ਸਦਰ ਦੀ ਪੁਲਸ ਨੇ ਏ.ਐੱਸ.ਆਈ ਕਰਮਾ ਸਿੰਘ ਦੀ ਅਗਵਾਈ ’ਚ 2 ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ, ਲਾਹਣ ਅਤੇ ਚਾਲੂ ਸ਼ਰਾਬ ਦੀ ਭੱਠੀ ਸਮੇਤ ਕਾਬੂ ਕੀਤਾ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਕਰਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਚਰਨ ਸਿੰਘ ਅਤੇ ਗੁਰਮੇਜ਼ ਸਿੰਘ ਨਾਮ ਦੇ ਵਿਅਕਤੀ ਨਾਜਾਇਜ਼ ਸ਼ਰਾਬ ਕੱਢਣ ਅਤੇ ਵੇਚਣ ਦਾ ਧੰਦਾ ਕਰਦੇ ਹਨ ਅਤੇ ਅੱਜ ਵੀ ਚਰਨ ਸਿੰਘ ਦੇ ਘਰੋਂ ਨਾਜਾਇਜ਼ ਸ਼ਰਾਬ ਕੱਢੀ ਜਾ ਰਹੀ ਹੈ।

ਇਹ ਵੀ ਪੜ੍ਹੋ : ਨੌਜਵਾਨ ਕਬੱਡੀ ਖਿਡਾਰੀ ਦੀ ਮਿਕਸਚਰ ’ਚ ਆਉਣ ਨਾਲ ਮੌਤ

ਇਸ ਸੂਚਨਾ ਦੇ ਆਧਾਰ ’ਤੇ ਪੁਲਸ ਨੇ ਛਾਪੇਮਾਰੀ ਕਰਕੇ ਨਾਮਜ਼ਦ ਦੋਵਾਂ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਸਵਾ 24 ਬੋਤਲਾਂ ਨਜਾਇਜ਼ ਸ਼ਰਾਬ, 100 ਲਿਟਰ ਲਾਹਣ ਅਤੇ ਚਾਲੂ ਸ਼ਰਾਬ ਦੀ ਭੱਠੀ ਬਰਾਮਦ ਕੀਤੀ ਹੈ ਅਤੇ ਕਾਬੂ ਕੀਤੇ ਵਿਅਕਤੀਆਂ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Meenakshi

News Editor

Related News