ਘਰ ਦੇ ਬਾਹਰ ਖੇਡਦੇ 2 ਬੱਚੇ ਹੋਏ ਲਾਪਤਾ, ਪਰਿਵਾਰ ਨੇ ਜਤਾਇਆ ਅਗਵਾ ਕੀਤੇ ਜਾਣ ਦਾ ਸ਼ੱਕ
Wednesday, Aug 28, 2024 - 04:09 AM (IST)
 
            
            ਲੁਧਿਆਣਾ (ਅਨਿਲ)- ਥਾਣਾ ਜੋਧੇਵਾਲ ਦੇ ਅਧੀਨ ਆਉਂਦੇ ਬਹਾਦਰਕੇ ਰੋਡ ਦੇ ਜੋਤ ਨਗਰ ਤੋਂ 2 ਨਾਬਾਲਗ ਬੱਚਿਆਂ ਦੇ ਸ਼ੱਕੀ ਹਾਲਾਤ ਵਿਚ ਲਾਪਤਾ ਹੋ ਜਾਣ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਇਸ ਮਾਮਲੇ 'ਚ ਪੁਲਸ ਨੇ ਕੇਸ ਦਰਜ ਕਰ ਲਿਆ ਹੈ।
ਜਾਂਚ ਅਧਿਕਾਰੀ ਦਵਿੰਦਰ ਪਾਸੀ ਨੇ ਦੱਸਿਆ ਕਿ ਕੇਤਕੀ ਗੌਤਮ ਪਤਨੀ ਸ਼ਾਮੂ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਦੱਸਿਆ ਕਿ 11 ਅਗਸਤ ਨੂੰ ਉਸ ਦਾ 11 ਸਾਲ ਦਾ ਲੜਕਾ ਆਯੁਸ਼ ਅਤੇ ਗੁਆਂਢ ’ਚ ਰਹਿਣ ਵਾਲਾ 9 ਸਾਲ ਦਾ ਲੜਕਾ ਸ਼ਹਿਜਾਦ ਘਰ ’ਚ ਖੇਡ ਰਹੇ ਸਨ। ਇਸ ਤੋਂ ਬਾਅਦ ਉਕਤ ਔਰਤ ਬਾਜ਼ਾਰ ’ਚ ਕੁਝ ਸਾਮਾਨ ਲੈਣ ਲਈ ਚਲੀ ਗਈ।
ਇਹ ਵੀ ਪੜ੍ਹੋ- ਰੱਖੜੀ ਵਾਲੇ ਦਿਨ ਨੌਜਵਾਨ ਨੇ ਭੈਣ-ਭਰਾ ਦੇ ਰਿਸ਼ਤੇ ਨੂੰ ਕੀਤਾ ਦਾਗ਼ਦਾਰ, ਮਾਂ ਕਹਿੰਦੀ- 'ਕੋਈ ਗੱਲ ਨਹੀਂ...'
ਜਦੋਂ ਥੋੜ੍ਹੀ ਦੇਰ ਬਾਅਦ ਔਰਤ ਵਾਪਸ ਆਈ ਤਾਂ ਦੋਵੇਂ ਲੜਕੇ ਉਥੇ ਮੌਜੂਦ ਨਹੀਂ ਸਨ। ਇਸ ਤੋਂ ਬਾਅਦ ਔਰਤ ਨੇ ਬੱਚਿਆਂ ਦੀ ਕਾਫੀ ਭਾਲ ਕੀਤੀ ਪਰ ਉਹ ਨਹੀਂ ਮਿਲੇ। ਔਰਤ ਨੂੰ ਸ਼ੱਕ ਹੈ ਕਿ ਕਿਸੇ ਵਿਅਕਤੀ ਨੇ ਆਪਣੇ ਨਿੱਜੀ ਸਵਾਰਥ ਲਈ ਦੋਵੇਂ ਬੱਚਿਆਂ ਨੂੰ ਕਿਤੇ ਲੁਕੋ ਕੇ ਰੱਖਿਆ ਹੋਇਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਇਸ ਤੋਂ ਬਾਅਦ ਪੁਲਸ ਨੇ ਅਣਪਛਾਤੇ ਮੁਲਜ਼ਮ ਖਿਲਾਫ ਕੇਸ ਦਰਜ ਕਰ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਨਹੀਂ ਰਿਲੀਜ਼ ਹੋਵੇਗੀ ਕੰਗਨਾ ਦੀ Emergency ! ਸਿੱਖ ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            