ਵੱਖ-ਵੱਖ ਟਰੇਨਾਂ ਦੀ ਲਪੇਟ ’ਚ ਆ ਕੇ 2 ਦੀ ਮੌਤ

Friday, Nov 22, 2024 - 06:12 PM (IST)

ਵੱਖ-ਵੱਖ ਟਰੇਨਾਂ ਦੀ ਲਪੇਟ ’ਚ ਆ ਕੇ 2 ਦੀ ਮੌਤ

ਮੋਗਾ (ਆਜ਼ਾਦ)-ਮੋਗਾ ਵਿਖੇ ਵੱਖ-ਵੱਖ ਟਰੇਨਾਂ ਦੀ ਲਪੇਟ ਵਿਚ ਆਉਣ ਕਾਰਣ ਪ੍ਰਵਾਸੀ ਮਜ਼ਦੂਰ ਸਮੇਤ ਦੋ ਦੀ ਮੌਤ ਹੋ ਜਾਣ ਦਾ ਪਤਾ ਲੱਗਾ ਹੈ, ਇਨ੍ਹਾਂ ਹਾਦਸਿਆਂ ਦਾ ਪਤਾ ਲੱਗਣ ’ਤੇ ਰੇਲਵੇ ਪੁਲਸ ਚੌਕੀ ਦੇ ਇੰਚਾਰਜ ਨਰੇਸ਼ ਕੁਮਾਰੀ, ਸਹਾਇਕ ਥਾਣੇਦਾਰ ਤ੍ਰਿਲੋਕ ਸਿੰਘ, ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਜਾਂਚ ਦੇ ਇਲਾਵਾ ਲੋਕਾਂ ਤੋਂ ਪੁੱਛ-ਗਿੱਛ ਕੀਤੀ।

ਇਹ ਵੀ ਪੜ੍ਹੋ-  ਅੰਮ੍ਰਿਤਸਰ ਆਉਣ ਵਾਲਿਆਂ ਲਈ ਅਹਿਮ ਖ਼ਬਰ: 24 ਨਵੰਬਰ ਨੂੰ ਬੰਦ ਰਹੇਗੀ ਇਹ ਸੜਕ

ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਰਾਜੀਵ (34) ਨਿਵਾਸੀ ਪਿੰਡ ਕਸੇਰਵਾਂ ਯੂ. ਪੀ. ਜੋ ਇੱਟਾਂ ਵਾਲੇ ਭੱਠੇ ’ਤੇ ਕੰਮ ਕਰਦਾ ਸੀ, ਰਾਤ ਸਮੇਂ ਜਦੋਂ ਉਹ ਘੱਲ ਕਲਾਂ ਰੇਲਵੇ ਸਟੇਸ਼ਨ ’ਤੇ ਚੜ੍ਹਣ ਲਈ ਆਇਆ ਤਾਂ ਮਾਲ ਗੱਡੀ ਦੀ ਲਪੇਟ ਵਿਚ ਆ ਕੇ ਉਸਦੀ ਮੌਤ ਹੋ ਗਈ। ਇਸ ਸਬੰਧ ਵਿਚ ਮ੍ਰਿਤਕ ਦੇ ਭਰਾ ਸੰਜੀਵ ਕੁਮਾਰ ਦੇ ਬਿਆਨਾਂ ’ਤੇ ਅ/ਧ 194 ਤਹਿਤ ਕਾਰਵਾਈ ਕੀਤੀ ਗਈ ਹੈ।

ਇਹ ਵੀ ਪੜ੍ਹੋ- ਫ਼ੌਜਣ ਨੇ ਆਸ਼ਕਾਂ ਨੂੰ ਘਰ ਬੁਲਾ ਕੇ ਮਰਵਾ 'ਤਾ ਫ਼ੌਜੀ ਪਤੀ

ਇਸੇ ਤਰ੍ਹਾਂ ਬੀਤੀ ਰਾਤ ਸੁਖਦੇਵ ਸਿੰਘ (50) ਨਿਵਾਸੀ ਮੁਹੱਲਾ ਅੰਗਦਪੁਰਾ ਜੋ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਸੀ ਫੋਕਲ ਪੁਆਇੰਟ ਤੋਂ ਵਾਪਸ ਆ ਰਿਹਾ ਸੀ ਤਾਂ ਅਣਪਛਾਤੀ ਗੱਡੀ ਦੀ ਲਪੇਟ ਵਿਚ ਆ ਕੇ ਉਸਦੀ ਮੌਤ ਹੋ ਗਈ। ਇਸ ਸਬੰਧ ਵਿਚ ਉਸ ਦੇ ਬੇਟੇ ਮਨਪ੍ਰੀਤ ਸਿੰਘ ਦੇ ਬਿਆਨਾਂ ’ਤੇ ਅ/ਧ 194 ਤਹਿਤ ਕਾਰਵਾਈ ਕੀਤੀ ਗਈ ਹੈ। ਦੋਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾਉਣ ਦੇ ਬਾਅਦ ਵਾਰਿਸਾਂ ਦੇ ਹਵਾਲੇ ਕੀਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News