ਤੇਜ਼ ਰਫਤਾਰ ਵਾਹਨ ਦੀ ਲਪੇਟ ’ਚ ਆਉਣ ਨਾਲ 2 ਦੀ ਮੌਤ

01/23/2020 1:08:03 AM

ਲੁਧਿਆਣਾ, (ਜ. ਬ.)- ਜੀ. ਟੀ. ਰੋਡ ਸਥਿਤ ਜਲੰਧਰ ਬਾਈਪਾਸ ਦੇ ਨੇਡ਼ੇ ਤੇਜ਼ ਰਫਤਾਰ ਜਾ ਰਹੇ ਵਾਹਨ ਦੀ ਲਪੇਟ ’ਚ ਆਉਣ ਕਾਰਣ ਇਕ ਨੌਜਵਾਨ ਦੀ ਮੌਤ ਹੋ ਗਈ। ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੀ ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਮੌਕੇ ਤੋਂ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਇਸੇ ਤਰ੍ਹਾਂ ਸਬ-ਇੰਸਪੈਕਟਰ ਜਨਕ ਰਾਜ ਨੇ ਦੱਸਿਆ ਕਿ ਉਹ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਗ੍ਰੀਨ ਲੈਂਡ ਸਕੂਲ ਦੇ ਨੇਡ਼ੇ ਇਕ ਨੌਜਵਾਨ ਦੀ ਲਾਸ਼ ਪਈ ਹੈ। ਮ੍ਰਿਤਕ ਦੇ ਵਾਰਸਾਂ ਦੀ ਭਾਲ ਕੀਤੀ ਜਾ ਰਹੀ ਹੈ, ਜਿਸ ਨੂੰ ਕਿਸੇ ਤੇਜ਼ ਰਫਤਾਰ ਵਾਹਨ ਟੱਕਰ ਮਾਰ ਦਿੱਤੀ ਤੇ ਮੌਕੇ ’ਤੇ ਉਸ ਦੀ ਮੌਤ ਹੋ ਗਈ।


Bharat Thapa

Content Editor

Related News