ਵਿਆਹ ਕਰਵਾ ਕੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੇ 2 ਲੱਖ, ਇਮੀਗ੍ਰੇਸ਼ਨ ਐਕਟ ਤਹਿਤ ਮਾਮਲਾ ਦਰਜ

01/13/2024 1:00:45 AM

ਮੁੱਲਾਂਪੁਰ ਦਾਖਾ (ਕਾਲੀਆ)- ਥਾਣਾ ਦਾਖਾ ਦੀ ਪੁਲਸ ਨੇ ਜਸਵੀਰ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਪਿੰਡ ਲਧਾਈ ਕੇ, ਬਾਘਾ ਪੁਰਾਣਾ (ਮੋਗਾ) ਦੇ ਬਿਆਨਾਂ ’ਤੇ ਅਮਰਜੀਤ ਕੌਰ ਪਤਨੀ ਜਿੰਦਰਪਾਲ ਸਿੰਘ, ਜਿੰਦਰਪਾਲ ਸਿੰਘ ਪੁੱਤਰ ਮਲਕੀਤ ਸਿੰਘ, ਨਵਜੋਤ ਕੌਰ ਪੁੱਤਰੀ ਜਿੰਦਰਪਾਲ ਸਿੰਘ ਅਤੇ ਗੁਰਦੀਪ ਸਿੰਘ ਪੁੱਤਰ ਜਿੰਦਰਪਾਲ ਸਿੰਘ ਵਾਸੀ ਪਿੰਡ ਈਸੇਵਾਲ ਵਿਰੁੱਧ ਵਿਆਹ ਦਾ ਝਾਂਸਾ ਦੇ ਕੇ ਵਿਦੇਸ਼ ਭੇਜਣ ਲਈ 2 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ’ਚ ਜ਼ੇਰੇ ਧਾਰਾ 420, 120-ਬੀ, ਆਈ.ਪੀ.ਸੀ. ਤਹਿਤ ਕੇਸ ਦਰਜ ਕੀਤਾ ਹੈ।

ਇਹ ਵੀ ਪੜ੍ਹੋ- ਪਿੰਡਾਂ ਦੇ ਵਿਕਾਸ ਕਾਰਜ ਕਰਵਾਉਣ ਬਦਲੇ ਸਰਪੰਚਾਂ ਤੋਂ ਰਿਸ਼ਵਤ ਲੈਣ ਵਾਲਾ BDPO ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਥਾਣਾ ਦਾਖਾ ਦੇ ਮੁਖੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪੀੜਤ ਜਸਵੀਰ ਸਿੰਘ ਨੇ ਇਕ ਦਰਖਾਸਤ ਐੱਸ.ਐੱਸ.ਪੀ. ਦਿਹਾਤੀ ਨੂੰ ਵਿਆਹ ਦਾ ਝਾਂਸਾ ਦੇ ਕੇ 2 ਲੱਖ ਰੁਪਏ ਲੈ ਕੇ ਵਿਦੇਸ਼ ਜਾਣ ਲਈ ਅਮਰਜੀਤ ਕੌਰ, ਜਿੰਦਰਪਾਲ ਸਿੰਘ, ਨਵਜੋਤ ਕੌਰ ਅਤੇ ਗੁਰਦੀਪ ਸਿੰਘ ਨੇ ਹਮ-ਮਸ਼ਵਰਾ ਹੋ ਕੇ ਲਏ ਸਨ। ਉਨ੍ਹਾਂ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ।

ਇਹ ਵੀ ਪੜ੍ਹੋ- ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਜੇਲ੍ਹ 'ਚ ਹੀ ਮਨਾਉਣਗੇ ਜਨਮਦਿਨ ਤੇ ਲੋਹੜੀ! ਜ਼ਮਾਨਤ 'ਤੇ ਫੈਸਲਾ 15 ਨੂੰ

ਇਸ ਮਾਮਲੇ ਦੀ ਜਾਂਚ ’ਚ ਪਾਇਆ ਗਿਆ ਕਿ ਉਕਤ ਈਸੇਵਾਲ ਸਮੂਹ ਪਰਿਵਾਰ ਵਿਰੁੱਧ ਇਗੀਗ੍ਰੇਸ਼ਨ ਐਕਟ ਤਹਿਤ ਥਾਣਾ ਦਾਖਾ, ਥਾਣਾ ਜੋਗਾ, ਜ਼ਿਲ੍ਹਾ ਮਾਨਸਾ ਵਿਖੇ 4 ਮੁਕੱਦਮੇ ਧੋਖਾਦੇਹੀ ਕਰਨ ਦੇ ਦਰਜ ਹਨ। ਇਹ ਵਿਅਕਤੀ ਭੋਲੇ-ਭਾਲੇ ਲੋਕਾਂ ਨਾਲ ਠੱਗੀਆਂ ਮਾਰਨ ਦੇ ਆਦੀ ਹਨ, ਜਿਨ੍ਹਾਂ ਨੇ ਜਸਵੀਰ ਸਿੰਘ ਨਾਲ 2 ਲੱਖ ਰੁਪਏ ਦੀ ਧੋਖਾਦੇਹੀ ਕੀਤੀ ਹੈ। ਐੱਸ.ਐੱਸ.ਪੀ. ਨਵਨੀਤ ਸਿੰਘ ਬੈਂਸ ਦੇ ਹੁਕਮਾਂ ’ਤੇ ਕੇਸ ਦਰਜ ਕੀਤਾ ਹੈ, ਜਿਸ ਦੀ ਪੜਤਾਲ ਏ.ਐੱਸ.ਆਈ. ਹਰਪ੍ਰੀਤ ਸਿੰਘ ਕਰ ਰਹੇ ਹਨ ਅਤੇ ਧੋਖਾਦੇਹੀ ਕਰਨ ਵਾਲਿਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Harpreet SIngh

This news is Content Editor Harpreet SIngh