ਮੋਟਰਸਾਈਕਲ ਸਵਾਰ ਨੌਜਵਾਨ ਨੇ ਦਿਨ-ਦਿਹਾੜੇ ਬਜ਼ੁਰਗ ਤੋਂ ਲੁੱਟੇ 2 ਲੱਖ

Thursday, Jul 21, 2022 - 03:08 AM (IST)

ਮੋਟਰਸਾਈਕਲ ਸਵਾਰ ਨੌਜਵਾਨ ਨੇ ਦਿਨ-ਦਿਹਾੜੇ ਬਜ਼ੁਰਗ ਤੋਂ ਲੁੱਟੇ 2 ਲੱਖ

ਫਿਰੋਜ਼ਪੁਰ (ਸੰਨੀ ਚੋਪੜਾ) : ਫਾਜ਼ਿਲਕਾ ਰੋਡ 'ਤੇ ਸਥਿਤ ਪਿੰਡ ਖਾਈ ਫੇਮੇ ਕੀ ਦੇ ਨੇੜੇ ਦਿਨ-ਦਿਹਾੜੇ ਰਾਹ ਜਾਂਦੇ ਵਿਅਕਤੀ ਕੋਲੋਂ 2 ਲੱਖ ਰੁਪਏ ਦੀ ਲੁੱਟ ਲਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਗੁਰਚਰਨ (67) ਨੇ ਦੱਸਿਆ ਕਿ ਉਹ ਬੈਂਕ 'ਚੋਂ 2 ਲੱਖ ਰੁਪਏ ਕਢਵਾ ਕੇ ਆਪਣੇ ਪਿੰਡ ਵਾਪਸ ਜਾ ਰਿਹਾ ਸੀ, ਜਦ ਉਹ ਪਿੰਡ ਦੇ ਨਜ਼ਦੀਕ ਪਹੁੰਚਿਆ ਤਾਂ ਪਿੱਛੋਂ ਬਿਨਾਂ ਨੰਬਰੀ ਮੋਟਰਸਾਈਕਲ 'ਤੇ ਸਵਾਰ ਇਕ ਨੌਜਵਾਨ ਆਇਆ, ਜੋ ਪੈਸਿਆਂ ਸਮੇਤ ਉਸ ਦੇ ਕੁੜਤੇ ਦੀ ਜੇਬ ਪਾੜ ਕੇ ਲੈ ਗਿਆ, ਜਿਸ ਵਿੱਚ 2 ਲੱਖ ਰੁਪਏ ਤੇ ਉਸ ਦਾ ਪਰਸ ਸੀ। ਇਸ ਤੋਂ ਬਾਅਦ ਤੁਰੰਤ ਉਨ੍ਹਾਂ ਆਪਣੇ ਬੇਟੇ ਨੂੰ ਨਾਲ ਲੈ ਕੇ ਪੁਲਸ ਨੂੰ ਇਤਲਾਹ ਦਿੱਤੀ। ਪੁਲਸ ਨੇ ਉਨ੍ਹਾਂ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : Encounter ਤੋਂ ਬਾਅਦ ਰੂਪਾ ਦੀ ਮਾਂ ਦਾ ਬਿਆਨ- 'ਸਿੱਧੂ ਮੂਸੇਵਾਲਾ ਦੀ ਮਾਂ ਨੂੰ ਮਿਲਿਆ ਇਨਸਾਫ਼'

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News