ਚੋਰ ਗਿਰੋਹ ਦੇ 2 ਮੈਂਬਰ  ਕਾਬੂ, 9 ਮੋਟਰਸਾਈਕਲ ਬਰਾਮਦ

01/13/2019 6:16:57 AM

ਫਿਰੋਜ਼ਪੁਰ, (ਕੁਮਾਰ, ਮਲਹੋਤਰਾ)– ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਨੇ ਸਬ-ਇੰਸਪੈਕਟਰ ਅਮਰਜੀਤ ਸਿੰਘ ਦੀ ਅਗਵਾਈ ਹੇਠ ਚੋਰ ਗਿਰੋਹ ਦੇ 2 ਮੈਂਬਰਾਂ ਨੂੰ ਗ੍ਰਿਫਤਾਰ ਕਰਦੇ ਹੋਏ ਉਨ੍ਹਾਂ ਤੋਂ ਚੋਰੀ ਦੇ 9 ਮੋਟਰਸਾਈਕਲ ਬਰਾਮਦ ਕੀਤੇ ਹਨ,  ਜਦਕਿ  ੳੁਨ੍ਹਾਂ  ਦੇ  ਸਾਥਿਆਂ    ਦੀ ਭਾਲ ਜਾਰੀ ਹੈ। 
ਇਸ   ਸਬੰਧੀ ਜਾਣਕਾਰੀ ਦਿੰਦਿਅਾਂ ਡੀ. ਐੱਸ. ਪੀ. ਜਸਪਾਲ ਸਿੰਘ ਅਤੇ ਥਾਣਾ ਸਦਰ ਫਿਰੋਜ਼ਪੁਰ ਦੇ ਐੱਸ. ਐੱਚ. ਓ. ਮੋਹਿਤ ਧਵਨ ਨੇ ਦੱਸਿਆ ਕਿ ਥਾਣਾ ਸਦਰ  ਦੀ ਪੁਲਸ ਵੱਲੋਂ ਕਿਲੇ ਵਾਲਾ ਚੌਕ ਫਿਰੋਜ਼ਪੁਰ ਵਿਚ ਸਬ-ਇੰਸਪੈਕਟਰ ਅਮਰਜੀਤ ਸਿੰਘ ਦੀ ਅਗਵਾਈ ਹੇਠ ਜਦ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਪੁਲਸ ਨੂੰ ਗੁਪਤ ਸੂਚਨਾ ਮਿਲੀ ਕਿ ਬਲਵਿੰਦਰ ਸਿੰਘ ਉਰਫ ਬਿੰਦੂ ਪੁੱਤਰ ਮੰਗਲ ਸਿੰਘ ਅਤੇ ਬਿੰਦਰ ਪੁੱਤਰ ਕਾਲਾ ਸਿੰਘ ਚੋਰੀਆਂ ਕਰਦੇ ਹਨ ਅਤੇ ਇਨ੍ਹਾਂ ਨੇ ਕਈ ਮੋਟਰਸਾਈਕਲ ਚੋਰੀ ਕੀਤੇ ਹਨ। 
ਉਨ੍ਹਾਂ ਦੱਸਿਆ ਕਿ ਇਸ ਸੂਚਨਾ ਦੇ ਅਾਧਾਰ ’ਤੇ ਰੇਡ ਕਰਦਿਆਂ ਪੁਲਸ ਨੇ ਇਨ੍ਹਾਂ ਕਥਿਤ ਚੋਰਾਂ ਨੂੰ ਗ੍ਰਿਫਤਾਰ ਕੀਤਾ, ਜਿਨ੍ਹਾਂ ਤੋਂ ਚੋਰੀ ਦੇ 9 ਮੋਟਰਸਾਈਕਲ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਫਡ਼ੇ ਗਏ ਚੋਰਾਂ ਤੋਂ ਪੁਲਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। 


Related News