ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ 2 ਮੈਂਬਰ ਕਾਬੂ
Wednesday, Mar 30, 2022 - 05:16 PM (IST)

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਵਿੱਚ ਗੱਜਣ ਸਿੰਘ ਕਲੋਨੀ ਰੇਲਵੇ ਪੁਲ ਨੇੜੇ ਏ.ਐੱਸ.ਆਈ ਬਲਦੇਵ ਸਿੰਘ ਦੀ ਅਗਵਾਈ ਹੇਠ ਥਾਣਾ ਕੁਲਗੜ੍ਹੀ ਦੀ ਪੁਲਸ ਨੇ ਚੋਰ ਗਿਰੋਹ ਦੇ 2 ਮੈਂਬਰਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਪਾਸੋਂ 2 ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਇਸ ਗਿਰੋਹ ਦੇ 2 ਹੋਰ ਮੈਂਬਰ ਅਜੇ ਫਰਾਰ ਹਨ, ਜਿਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਬਲਦੇਵ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਰਿਸ਼ਭ ਪੁੱਤਰ ਵਿਕਰਮ, ਸ਼ਿਵਾ ਪੁੱਤਰ ਰਾਜੂ, ਕਰਨ ਪੁੱਤਰ ਜੱਗਾ ਅਤੇ ਵਿਸ਼ਾਲ ਉਰਫ਼ ਗੱਬਰ ਪੁੱਤਰ ਨਾਮਲੂਮ, ਚੋਰੀਆਂ ਕਰਨ ਦੇ ਆਦੀ ਹਨ ਅਤੇ ਇਸ ਸਮੇਂ ਪੁਲ ਦੇ ਹੇਠਾਂ ਚੋਰੀ ਕਰਨ ਦੀ ਯੋਜਨਾ ਬਣਾ ਰਹੇ ਹਨ।
ਇਹ ਵੀ ਪੜ੍ਹੋ : ਏ.ਟੀ.ਐੱਮ ਤੋੜਕੇ ਪੈਸੇ ਕੱਢਣ ਦੀ ਕੋਸ਼ਿਸ ਕਰਨ ਵਾਲੇ ਭਗੌੜੇ ਨੂੰ ਗਾਰਡ ਨੇ ਕੀਤਾ ਪੁਲਸ ਹਵਾਲੇ
ਪੁਲਸ ਪਾਰਟੀ ਨੇ ਤੁਰੰਤ ਛਾਪਾ ਮਾਰ ਕੇ ਰਿਸ਼ਭ ਅਤੇ ਸ਼ਿਵ ਨੂੰ ਕਾਬੂ ਕਰ ਲਿਆ, ਜਿਨ੍ਹਾਂ ਪਾਸੋਂ ਇੱਕ ਚੋਰੀ ਦਾ ਹੀਰੋ ਹਾਂਡਾ ਮੋਟਰਸਾਈਕਲ ਅਤੇ ਇੱਕ ਸਪਲੈਂਡਰ ਮੋਟਰਸਾਈਕਲ ਬਰਾਮਦ ਹੋਇਆ। ਪੁਲਸ ਵੱਲੋਂ ਫੜੇ ਗਏ ਕਥਿਤ ਚੋਰਾਂ ਦਾ ਪੁਲਸ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ