ਲੁੱਟ-ਖੋਹ ਗਿਰੋਹ ਦੇ 2 ਮੈਂਬਰ ਕਾਬੂ, 3 ਮੋਬਾਇਲ ਬਰਾਮਦ

09/19/2019 6:25:43 PM

ਬਠਿੰਡਾ (ਸੁਖਵਿੰਦਰ)-ਪੁਲਸ ਨੇ ਮੋਬਾਇਲ ਲੁੱਟਣ ਵਾਲੇ ਗਿਰੋਹ ਦੇ 2 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਥਰਮਲ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਟਰਾਂਸਪੋਰਟ ਨਗਰ 'ਚ ਕੁਝ ਨੌਜਵਾਨ ਸ਼ੱਕੀ ਹਾਲਾਤ 'ਚ ਘੁੰਮ ਰਹੇ ਹਨ। ਸੂਚਨਾ ਦੇ ਆਧਾਰ 'ਤੇ ਪੁਲਸ ਮੁਲਾਜ਼ਮ ਜਗਜੀਤ ਸਿੰਘ ਦੀ ਅਗਵਾਈ 'ਚ ਟੀਮ ਵੱਲੋਂ ਟਰਾਂਸਪੋਰਟ ਨਗਰ 'ਚ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਗਿਰੋਹ ਦੇ 2 ਮੈਂਬਰ ਸੰਦੀਪ ਕੁਮਾਰ ਤੇ ਗੁਰਦੀਪ ਸਿੰਘ ਲੋਕਾਂ ਕੋਲੋਂ ਖੋਹੇ ਹੋਏ ਮੋਬਾਇਲ ਵੇਚਣ ਦੀ ਤਾਕ 'ਚ ਘੁੰਮ ਰਹੇ ਸਨ। ਪੁਲਸ ਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਕੋਲੋਂ 3 ਮੋਬਾਇਲ ਬਰਾਮਦ ਕੀਤੇ ਹਨ। ਜਾਂਚ ਅਧਿਕਾਰੀ ਨੇ ਦੱਸਿਆ ਕਿ ਉਕਤ ਮੁਲਜ਼ਮ ਥਾਣਾ ਸਿਵਲ ਲਾਈਨ ਦੇ ਇਲਾਕੇ 'ਚ ਲੋਕਾਂ ਕੋਲੋਂ ਮੋਬਾਇਲ ਖੋਹਦੇ ਸਨ। ਇਸ ਤੋਂ ਬਾਅਦ ਉਕਤ ਮੋਬਾਇਲਾਂ ਨੂੰ ਆਸ-ਪਾਸ ਦੇ ਇਲਾਕਿਆਂ 'ਚ ਸਸਤੀਆਂ ਕੀਮਤਾਂ 'ਤੇ ਵੇਚ ਦਿੰਦੇ ਸਨ। ਪੁਲਸ ਨੇ ਉਕਤ ਮੁਲਜ਼ਮਾਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Karan Kumar

Content Editor

Related News