ਕੇਂਦਰੀ ਜੇਲ੍ਹ ਫਿਰੋਜ਼ਪੁਰ ’ਚੋਂ 2 ਮੋਬਾਇਲ ਫੋਨ ਬਰਾਮਦ, ਮਾਮਲਾ ਦਰਜ
Monday, Sep 11, 2023 - 03:34 PM (IST)

ਫਿਰੋਜ਼ਪੁਰ (ਪਰਮਜੀਤ ਸੋਢੀ)- ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿਚ ਤਲਾਸ਼ੀ ਦੌਰਾਨ ਦੋ ਹਵਾਲਾਤੀਆਂ ਕੋਲੋਂ ਦੋ ਮੋਬਾਇਲ ਫੋਨ ਬਰਾਮਦ ਹੋਏ ਹਨ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਉਕਤ ਹਵਾਲਾਤੀਆਂ ਖ਼ਿਲਾਫ਼ 52-ਏ ਪਰੀਸੰਨਜ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਗੁਰਮੇਲ ਸਿੰਘ ਨੇ ਦੱਸਿਆ ਕਿ ਪੱਤਰ ਨੰਬਰ ਰਾਹੀਂ ਜਸਵੀਰ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱÎਸਿਆ ਕਿ ਮਿਤੀ 8 ਸਤੰਬਰ ਨੂੰ ਉਹ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਸਮੇਤ ਸਾਥੀ ਕਰਮਚਾਰੀਆਂ ਦੇ ਗੁਪਤ ਸੂਚਨਾ ਪ੍ਰਾਪਤ ਹੋਣ 'ਤੇ ਤਲਾਸ਼ੀ ਕੀਤੀ ਗਈ।
ਤਲਾਸ਼ੀ ਦੌਰਾਨ ਹਵਾਲਾਤੀ ਲਵਜੀਤ ਸਿੰਘ ਉਰਫ਼ ਲਵ ਪੁੱਤਰ ਭਜਨ ਸਿੰਘ ਵਾਸੀ ਪਿੰਡ ਹਾਮਦ ਉਤਾੜ ਕੋਲੋਂ ਇਕ ਮੋਬਾਇਲ ਫੋਨ ਵੀਵੋ ਟੱਚ ਸਕਰੀਨ ਸਮੇਤ ਸਿੰਮ ਕਾਰਡ ਵੀਆਈ ਬਰਾਮਦ ਹੋਇਆ ਅਤੇ ਹਵਾਲਾਤੀ ਲਖਵਿੰਦਰ ਸਿੰਘ ਪੁੱਤਰ ਗੁਰਬੰਸ ਸਿੰਘ ਵਾਸੀ ਹਾਂਡਿਆਂ ਵਾਲੀ ਗਲੀ ਗੁਰੂਹਰਸਹਾਏ ਹਾਲ ਕੇਂਦਰੀ ਜੇਲ੍ਹ ਫਿਰੋਜ਼ਪੁਰ ਕੋਲੋਂ ਇਕ ਮੋਬਾਇਲ ਫੋਨ ਸੈਮਸੰਗ ਕੀਪੈਡ ਸਮੇਤ ਸਿੰਮ ਕਾਰਡ ਵੀਆਈ ਬਰਾਮਦ ਹੋਇਆ। ਪੁਲਸ ਨੇ ਦੱਸਿਆ ਕਿ ਉਕਤ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- 90 ਸਾਲਾ ਬਜ਼ੁਰਗ ਮਾਂ ਦਾ ਚੁੱਪ-ਚੁਪੀਤੇ ਕਰ 'ਤਾ ਸਸਕਾਰ, ਫੁੱਲ ਚੁਗਣ ਵੇਲੇ ਪਰਿਵਾਰ 'ਚ ਪੈ ਗਿਆ ਭੜਥੂ, ਜਾਣੋ ਕਿਉਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ