ਜੇਲ੍ਹ ਅੰਦਰ ਸੁੱਟੇ ਪੈਕੇਟਾਂ ’ਚੋਂ 2 ਮੋਬਾਈਲ ਫ਼ੋਨ ਬਰਾਮਦ

06/13/2022 6:01:58 PM

ਫ਼ਿਰੋਜ਼ਪੁਰ (ਕੁਮਾਰ) : ਫ਼ਿਰੋਜ਼ਪੁਰ ਜੇਲ੍ਹ ਅੰਦਰ ਸ਼ਰਾਰਤੀ ਵੱਲੋਂ ਸੁੱਟੇ ਗਏ ਪੈਕੇਟਾਂ ’ਚੋਂ ਦੋ ਮੋਬਾਈਲ ਫ਼ੋਨ ਬਰਾਮਦ ਹੋਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਫ਼ਿਰੋਜ਼ਪੁਰ ਦੇ ਸਬ-ਇੰਸਪੈਕਟਰ ਅਜਮੇਰ ਸਿੰਘ ਨੇ ਦੱਸਿਆ ਕਿ ਜੇਲ੍ਹ ਦੇ ਸਹਾਇਕ ਸੁਪਰਡੈਂਟ ਗੁਰਤੇਜ ਸਿੰਘ ਵੱਲੋਂ ਪੁਲਸ ਨੂੰ ਭੇਜੇ ਪੱਤਰ ’ਚ ਦੱਸਿਆ ਗਿਆ ਹੈ ਕਿ ਬਾਹਰੋਂ ਜੇਲ੍ਹ ਅੰਦਰ ਸੁੱਟੇ ਗਏ ਪੈਕੇਟ ਨੂੰ ਜਦੋਂ ਖੋਲ੍ਹਿਆ ਗਿਆ ਤਾਂ ਉਸ ’ਚ ਵੀਵੋ ਕੰਪਨੀ ਦਾ ਟੱਚ ਸਕਰੀਨ, ਇਕ ਸੈਮਸੰਗ ਕੀ-ਪੈਡ ਮੋਬਾਈਲ ਫ਼ੋਨ ਬਰਾਮਦ ਹੋਏ ਅਤੇ ਇਕ ਮੋਬਾਈਲ ਫ਼ੋਨ ’ਚ ਸਿਮ ਕਾਰਡ ਵੀ ਹੈ। ਪੁਲਸ ਵੱਲੋਂ ਮਾਮਲਾ ਦਰਜ ਕਰਕੇ ਘਟਨਾ ਦੀ ਜਾਂਚ ਕਰ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਲੁਟੇਰਿਆਂ ’ਚ ਨਹੀਂ ਰਿਹਾ ਖ਼ਾਕੀ ਦਾ ਖ਼ੌਫ਼, ਲੁੱਟ-ਖੋਹ ਦੌਰਾਨ ਪੰਜਾਬ ਪੁਲਸ ਦੇ ASI ਨੂੰ ਮਾਰੀ ਗੋਲ਼ੀ


Manoj

Content Editor

Related News