2 ਦਿਨਾਂ ਦੀ ਰਾਹਤ ਤੋਂ ਬਾਅਦ ਬਾਪੂਧਾਮ ''ਚ ਫਿਰ 2 ਕੋਰੋਨਾ ਕੇਸਾਂ ਦੀ ਪੁਸ਼ਟੀ

Sunday, May 31, 2020 - 01:10 PM (IST)

2 ਦਿਨਾਂ ਦੀ ਰਾਹਤ ਤੋਂ ਬਾਅਦ ਬਾਪੂਧਾਮ ''ਚ ਫਿਰ 2 ਕੋਰੋਨਾ ਕੇਸਾਂ ਦੀ ਪੁਸ਼ਟੀ

ਚੰਡੀਗੜ੍ਹ (ਕੁਲਦੀਪ) : 2 ਦਿਨਾਂ ਦੀ ਰਾਹਤ ਤੋਂ ਬਾਅਦ ਬਾਪੂਧਾਮ ਕਾਲੋਨੀ 'ਚ ਫਿਰ 2 ਕੋਰੋਨਾ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਕੀਤੀ ਗਈ ਹੈ। ਦੋਵੇਂ ਨਵੇਂ ਮਰੀਜ਼ ਇੱਕੋ ਪਰਿਵਾਰ ਦੇ ਹਨ, ਜਿਨ੍ਹਾਂ 'ਚ 20 ਸਾਲਾਂ ਦੀ ਪ੍ਰਿਆ ਅਤੇ ਉਸ ਦੀ ਮਾਂ ਗਾਇਤਰੀ ਦੇਵੀ ਸ਼ਾਮਲ ਹੈ। ਇਨ੍ਹਾਂ ਨਵੇਂ ਮਾਮਲਿਆਂ ਦੇ ਨਾਲ ਹੀ ਸ਼ਹਿਰ 'ਚ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 291 ਤੱਕ ਪਹੁੰਚ ਗਈ ਹੈ, ਜਿਸ ਕਾਰਨ ਬਾਪੂਧਾਮ ਕਾਲੋਨੀ ਦੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।


author

Babita

Content Editor

Related News