ਨਸ਼ੇ ਵਾਲੇ ਪਦਾਰਥਾਂ ਦੀ ਸਮੱਗਲਿੰਗ ਦੇ ਦੋਸ਼ ’ਚ 2 ਨਾਮਜ਼ਦ
Wednesday, Sep 12, 2018 - 06:21 AM (IST)

ਪਟਿਆਲਾ, (ਬਲਜਿੰਦਰ)- ਪੁਲਸ ਨੇ ਵੱਖ-ਵੱਖ ਕੇਸਾਂ ਵਿਚ ਨਸ਼ੇ ਵਾਲੇ ਪਦਾਰਥਾਂ ਦੀ ਸਮੱਗਲਿੰਗ ਦੇ ਦੋਸ਼ ਵਿਚ 2 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ।
ਪਹਿਲੇ ਕੇਸ ਵਿਚ ਥਾਣਾ ਸਦਰ ਪਟਿਆਲਾ ਦੀ ਪੁਲਸ ਨੇ ਐੈੱਸ. ਐੈੱਚ. ਓ. ਇੰਸਪੈਕਟਰ ਜਸਵਿੰਦਰ ਸਿੰਘ ਟਿਵਾਣਾ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ 10 ਕਿਲੋ ਭੁੱਕੀ ਸਮੇਤ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਜਸਪਾਲ ਸਿੰਘ ਵਾਸੀ ਪਿੰਡ ਸਮਸ਼ਪੁਰ ਵਜੋਂ ਹੋਈ ਹੈ। ਪੁਲਸ ਮੁਤਾਬਕ ਏ. ਐੈੱਸ. ਆਈ. ਗੁਰਦੀਪ ਸਿੰਘ ਪੁਲਸ ਪਾਰਟੀ ਸਮੇਤ ਪਿੰਡ ਸਮਸ਼ਪੁਰ ਵਿਖੇ ਮੌਜੂਦ ਸਨ। ਉਕਤ ਵਿਅਕਤੀ ਨੂੰ ਜਦੋਂ ਸ਼ੱਕ ਦੇ ਅਾਧਾਰ ’ਤੇ ਰੋਕ ਕੇ ਚੈੈੱਕ ਕੀਤਾ ਤਾਂ ਉਸ ਤੋਂ 10 ਕਿਲੋ ਭੁੱਕੀ ਬਰਾਮਦ ਕੀਤੀ ਗਈ। ਉਸ ਖਿਲਾਫ ਐੈੱਨ. ਡੀ. ਪੀ. ਐੈੱਸ. ਐਕਟ ਤਹਿਤ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਦੂਜੇ ਕੇਸ ਵਿਚ ਥਾਣਾ ਅਨਾਜ ਮੰਡੀ ਦੇ ਐੈੱਸ. ਐੈੱਚ. ਓ. ਹੈਰੀ ਬੋਪਾਰਾਏ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ ਸ਼ਰਾਬ ਦੀਆਂ 11 ਬੋਤਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਰਮੇਸ਼ ਕੁਮਾਰ ਵਾਸੀ ਰਤਨ ਨਗਰ ਐਕਸਟੈਨਸ਼ਨ ਪਟਿਆਲਾ ਹਾਲ ਕਿਰਾਏਦਾਰ ਘੁੰਮਣ ਨਗਰ-ਏ ਪਟਿਆਲਾ ਵਜੋਂ ਹੋਈ ਹੈ। ਪੁਲਸ ਮੁਤਾਬਕ ਹੌਲਦਾਰ ਜਗਤਾਰ ਸਿਘ ਪੁਲਸ ਪਾਰਟੀ ਸਮੇਤ ਪ੍ਰੈੈੱਸ ਚੌਕ ਸਰਹਿੰਦ ਰੋਡ ਪਟਿਆਲਾ ਵਿਖੇ ਮੌਜੂਦ ਸਨ। ਉਕਤ ਵਿਅਕਤੀ ਨੂੰ ਜਦੋਂ ਸ਼ੱਕ ਦੇ ਅਾਧਾਰ ’ਤੇ ਰੋਕ ਕੇ ਚੈੈੱਕ ਕੀਤਾ ਗਿਆ ਤਾਂ ਉਸ ਤੋਂ ਸ਼ਰਾਬ ਦੀਆਂ 11 ਬੋਤਲਾਂ ਬਰਾਮਦ ਕੀਤੀਆਂ ਗਈਆਂ। ਉਸ ਖਿਲਾਫ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।