ਗੋਲੀਆਂ ਮਾਰ ਕੇ ਸ਼ੋਅਰੂਮ ਮਾਲਕ ਦੀ ਕੀਤੀ ਹੱਤਿਆ ਮਾਮਲੇ ’ਚ 2 ਨਾਮਜ਼ਦ

07/16/2020 11:17:10 PM

ਮੋਗਾ,(ਆਜ਼ਾਦ)- ਮੋਗਾ ਪੁਲਸ ਨੇ ਗਲੀ ਨੰਬਰ -1 ਨਿਊ ਟਾਊਨ ਵਿਚ ਸਥਿਤ ਸੁਪਰ ਸ਼ਾਈਨ ਸ਼ੋਅ ਰੂਮ ਦੇ ਸੰਚਾਲਕ ਦਰਸ਼ਨ ਸਿੰਘ ਦੇ ਬੇਟੇ ਤੇਜਿੰਦਰ ਸਿੰਘ ਉਰਫ ਪਿੰਕਾ ਦੀ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੇ ਮਾਮਲੇ ਵਿਚ ਸੋਸ਼ਲ ਮੀਡੀਆ ’ਤੇ ਇਸ ਹੱਤਿਆ ਦੀ ਜਿੰਮੇਵਾਰੀ ਲੈਣ ਵਾਲੇ ਸੁੱਖਾ ਗਿੱਲ ਲੰਮੇ ਅਤੇ ਉਸ ਦੇ ਸਾਥੀ ਹਰਵਿੰਦਰ ਸਿੰਘ ਸੰਧੂ ਨੂੰ ਨਾਮਜ਼ਦ ਕੀਤਾ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ ਸਿਟੀ ਬਰਜਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਜ਼ਿਲਾ ਪੁਲਸ ਮੁਖੀ ਹਰਮਨਬੀਰ ਸਿੰਘ ਗਿੱਲ ਵਲੋਂ ਉਕਤ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਅਗਵਾਈ ਵਿਚ ਮੋਗਾ ਪੁਲਸ ਦੀਆਂ ਕਈ ਟੀਮਾਂ ਹਮਲਾਵਰਾਂ ਨੂੰ ਫੜਣ ਦੇ ਲਈ ਉਨ੍ਹਾਂ ਦੇ ਸ਼ੱਕੀ ਠਿਕਾਣਿਆਂ ’ਤੇ ਛਾਪੇਮਾਰੀ ਕਰ ਰਹੀ ਹੈ। ਜਲਦ ਹੀ ਕੋਈ ਸੁਰਾਗ ਮਿਲ ਜਾਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਬੀਤੀ 14 ਜੁਲਾਈ ਦੀ ਦੇਰ ਸ਼ਾਮ ਤੇਜਿੰਦਰ ਸਿੰਘ ਉਰਫ ਪਿੰਕਾ ਦੀ ਉਸਦੇ ਸ਼ੋ ਰੂਮ ਤੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਅਤੇ ਉਸਦੇ ਬਾਅਦ ਸੁੱਖਾ ਗਿੱਲ ਲੰਮੇ ਗਰੁੱਪ ਨੇ ਇਸ ਹੱਤਿਆ ਦੀ ਜ਼ਿੰਮੇਵਾਰੀ ਲੈਂਦੇ ਹੋਏ ਸੋਸ਼ਲ ਮੀਡੀਆ ’ਤੇ ਪੱਤਰ ਅਤੇ ਵੀਡੀਓ ਵਾਇਰਲ ਕਰ ਦਿੱਤੀ ਸੀ, ਜਿਸ ਦੀ ਅਸੀਂ ਬਾਰੀਕੀ ਨਾਲ ਜਾਂਚ ਕਰ ਰਹੇ ਹਾਂ ਅਤੇ ਇਸ ਅਧਾਰ ’ਤੇ ਉਕਤ ਮਾਮਲੇ ’ਚ ਸੁੱਖਾ ਗਿੱਲ ਲੰਮੇ ਤੇ ਉਸਦੇ ਸਾਥੀ ਹਰਵਿੰਦਰ ਸਿੰਘ ਸੰਧੂ ਨੂੰ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਇਹ ਜਾਨਣ ਦਾ ਯਤਨ ਕਰ ਰਹੇ ਹਨ ਕਿ ਪਿੰਕਾ ਦੀ ਹੱਤਿਆ ਕਿਉਂ ਕੀਤੀ ਗਈ।


Bharat Thapa

Content Editor

Related News