ਪਟਿਆਲਾ ਜ਼ਿਲ੍ਹੇ ’ਚ ਕੋਰੋਨਾ ਨਾਲ 2 ਮਰੀਜ਼ਾਂ ਦੀ ਮੌਤ, 36 ਹੋਰ ਪਾਜ਼ੇਟਿਵ

03/01/2021 10:50:30 PM

ਪਟਿਆਲਾ,(ਪਰਮੀਤ)- ਜ਼ਿਲ੍ਹੇ ’ਚੋਂ 36 ਹੋਰ ਕੋਵਿਡ ਪਾਜ਼ੇਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਅੱਜ ਪ੍ਰਾਪਤ 748 ਦੇ ਕਰੀਬ ਰਿਪੋਰਟਾਂ ’ਚੋਂ 36 ਕੋਵਿਡ ਪਾਜ਼ੇਟਿਵ ਪਾਏ ਗਏ ਹਨ। ਜ਼ਿਲੇ ਦੇ 32 ਹੋਰ ਮਰੀਜ਼ ਕੋਵਿਡ ਤੋਂ ਠੀਕ ਵੀ ਹੋਏ ਹਨ। ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 408 ਹੈ। ਜ਼ਿਲ੍ਹੇ ’ਚ 2 ਹੋਰ ਕੋਵਿਡ ਪਾਜ਼ੇਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੋਤਾਂ ਦੀ ਗਿਣਤੀ 516 ਹੋ ਗਈ ਹੈ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲ੍ਹੇ ’ਚ ਅੱਜ 2050 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।

ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜ਼ਿਲੇ ’ਚ ਕੋਵਿਡ ਜਾਂਚ ਸਬੰਧੀ 3,59,916 ਸੈਂਪਲ ਲਏ ਜਾ ਚੁਕੇ ਹਨ। ਇਨਾਂ ’ਚੋਂ ਜ਼ਿਲ੍ਹਾ ਪਟਿਆਲਾ ਦੇ 17,172 ਕੋਵਿਡ ਪਾਜ਼ੇਟਿਵ, 3,40,424 ਨੈਗੇਟਿਵ ਅਤੇ ਲਗਭਗ 1920 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।


Bharat Thapa

Content Editor

Related News