ਕੋਰੋਨਾ ਦਾ ਕਹਿਰ ਜਾਰੀ ਹੈ: 2 ਮਰੀਜ਼ਾਂ ਦੀ ਮੌਤ, 30 ਪਾਜ਼ੇਟਿਵ, 231 ਐਕਟਿਵ ਕੇਸ

08/08/2022 11:54:47 PM

ਲੁਧਿਆਣਾ (ਸਹਿਗਲ) : ਜ਼ਿਲ੍ਹੇ 'ਚ ਕੋਰੋਨਾ ਨਾਲ 2 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਦਕਿ 30 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ। ਮ੍ਰਿਤਕ ਮਰੀਜ਼ਾਂ 'ਚ ਬਸਤੀ ਜੋਧੇਵਾਲ ਦੀ ਰਹਿਣ ਵਾਲੀ 52 ਸਾਲਾ ਔਰਤ ਸੀ, ਜਦੋਂ ਕਿ 27 ਸਾਲਾ ਨੌਜਵਾਨ ਇਸਲਾਮ ਗੰਜ ਇਲਾਕੇ ਦਾ ਵਸਨੀਕ ਸੀ। ਦੋਵੇਂ ਮਰੀਜ਼ ਸੀ.ਐੱਮ.ਸੀ. ਹਸਪਤਾਲ 'ਚ ਇਲਾਜ ਅਧੀਨ ਸਨ। ਸਿਹਤ ਅਧਿਕਾਰੀਆਂ ਅਨੁਸਾਰ ਪਾਜ਼ੇਟਿਵ ਮਰੀਜ਼ਾਂ 'ਚੋਂ 22 ਮਰੀਜ਼ ਜ਼ਿਲ੍ਹੇ ਦੇ ਵਸਨੀਕ ਹਨ, ਜਦਕਿ 8 ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ।

ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸਾਹਿਲ ਵਰਮਾ ਨੇ ਦੱਸਿਆ ਕਿ ਅੱਜ 60 ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ, ਜਿਸ ਨਾਲ ਪਾਜ਼ੇਟਿਵਿਟੀ ਦਰ ਘਟ ਕੇ 231 'ਤੇ ਰਹਿ ਗਈ ਹੈ। ਹੁਣ ਤੱਕ ਜ਼ਿਲ੍ਹੇ ਵਿੱਚ 1,12,778 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ 3007 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ ਤੋਂ ਇਲਾਵਾ ਬਾਹਰਲੇ ਜ਼ਿਲ੍ਹਿਆਂ ਅਤੇ ਰਾਜਾਂ ਤੋਂ ਆਏ ਮਰੀਜ਼ਾਂ ਦੀ ਗਿਣਤੀ 15,113 ਹੋ ਗਈ ਹੈ, ਜਿਨ੍ਹਾਂ 'ਚੋਂ 1,135 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹਾ ਸਿਹਤ ਵੱਲੋਂ ਭੇਜੇ ਗਏ ਸੈਂਪਲਾਂ 'ਚੋਂ ਵਿਭਾਗ ਵੱਲੋਂ ਅੱਜ ਲੈਬ 'ਚ 196 ਸੈਂਪਲਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ 'ਚ 30 ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ।

ਖ਼ਬਰ ਇਹ ਵੀ : ਕਿਸਾਨ ਮੁੜ ਧਰਨੇ 'ਤੇ, ਉਥੇ ਭਾਰੀ ਵਿਰੋਧ ਦੇ ਬਾਵਜੂਦ ਲੋਕ ਸਭਾ 'ਚ ਬਿਜਲੀ ਸੋਧ ਬਿੱਲ ਪੇਸ਼, ਪੜ੍ਹੋ TOP 10

2805 ਲੋਕਾਂ ਨੇ ਲਗਾਇਆ ਟੀਕਾ

ਅੱਜ ਜ਼ਿਲ੍ਹੇ 'ਚ 2805 ਲੋਕਾਂ ਨੇ ਟੀਕਾਕਰਨ ਕਰਵਾਇਆ, ਜਿਨ੍ਹਾਂ 'ਚੋਂ 2749 ਨੇ ਸਿਹਤ ਵਿਭਾਗ ਵੱਲੋਂ ਲਗਾਏ ਗਏ 227 ਕੈਂਪਾਂ 'ਚ, ਜਦੋਂ ਕਿ 56 ਲੋਕਾਂ ਨੇ ਨਿੱਜੀ ਹਸਪਤਾਲਾਂ ਵਿੱਚ ਜਾ ਕੇ ਇਹ ਟੀਕਾ ਲਗਾਇਆ। ਟੀਕਾਕਰਨ ਕਰਵਾਉਣ ਜਾਣ ਵਾਲਿਆਂ 'ਚੋਂ 205 ਨੂੰ ਪਹਿਲੀ ਡੋਜ਼ ਮਿਲੀ, ਜਦਕਿ 816 ਨੇ ਦੂਸਰੀ ਡੋਜ਼ ਤੇ 1784 ਲੋਕਾਂ ਨੂੰ ਬੂਸਟਰ ਡੋਜ਼ ਦਾ ਟੀਕਾ ਲਗਾਇਆ ਗਿਆ।

ਮੰਗਲਵਾਰ 319 ਥਾਵਾਂ 'ਤੇ ਹੋਵੇਗਾ ਕੋਰੋਨਾ ਟੀਕਾਕਰਨ

ਮੰਗਲਵਾਰ ਨੂੰ ਜ਼ਿਲ੍ਹੇ 'ਚ 319 ਥਾਵਾਂ 'ਤੇ ਕੋਰੋਨਾ ਵੈਕਸੀਨ ਦਾ ਟੀਕਾਕਰਨ ਕੀਤਾ ਜਾਵੇਗਾ, ਜਿਸ 'ਚੋਂ 135 ਥਾਵਾਂ 'ਤੇ ਕੋਵੀਸ਼ੀਲਡ, 89 ਥਾਵਾਂ 'ਤੇ ਕੋਵੈਕਸੀਨ ਤੇ 50 ਥਾਵਾਂ 'ਤੇ ਕੋਰਬਵੈਕਸ ਤੋਂ ਇਲਾਵਾ ਉਦਯੋਗਿਕ ਖੇਤਰਾਂ 'ਚ 9 ਕੈਂਪ ਲਗਾਏ ਜਾਣਗੇ, ਜਦਕਿ 36 ਕੈਂਪ ਵੱਖ-ਵੱਖ ਸਕੂਲਾਂ ਵਿੱਚ ਲਗਾਏ ਜਾਣਗੇ।

ਇਹ ਵੀ ਪੜ੍ਹੋ : ਪੁਲਸ ਕਰਮਚਾਰੀ ਨੂੰ ਕਾਰ ਹੇਠ ਕੁਚਲਣ ਵਾਲੇ ਨੌਜਵਾਨਾਂ ਨੂੰ ਕਾਰ ਦੇ ਟਾਇਰ 'ਚ ਗੋਲੀ ਮਾਰ ਕੇ ਕੀਤਾ ਕਾਬੂ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News