ਚੋਰੀ ਦੇ ਮੋਟਰਸਾਈਕਲਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
Sunday, Apr 05, 2026 - 04:50 PM (IST)
ਬਠਿੰਡਾ (ਸੁਖਵਿੰਦਰ)-ਸਿਵਲ ਲਾਈਨ ਪੁਲਸ ਨੇ ਦੋ ਮੁਲਜ਼ਮਾਂ ਨੂੰ ਦੋ ਚੋਰੀ ਦੇ ਮੋਟਰਸਾਈਕਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਏ. ਐੱਸ. ਆਈ. ਮੰਦਰ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਗੁਰਤੇਜ ਸਿੰਘ ਵਾਸੀ ਬਠਿੰਡਾ ਅਤੇ ਮੰਗਾ ਸਿੰਘ ਵਾਸੀ ਸਿਵੀਆਂ ਮੋਟਰਸਾਈਕਲ ਚੋਰੀ ਕਰਕੇ ਬਾਜ਼ਾਰ ਵਿਚ ਵੇਚਣ ਦੇ ਆਦਿ ਹਨ। ਸੂਚਨਾ 'ਤੇ ਕਾਰਵਾਈ ਕਰਦਿਆਂ ਪੁਲਸ ਨੇ ਨਾਕਾਬੰਦੀ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਪੁੱਛਗਿੱਛ ਦੌਰਾਨ ਪੁਲਸ ਨੇ ਦੋਵਾਂ ਮੁਲਜ਼ਮਾਂ ਤੋਂ ਚੋਰੀ ਦੇ ਦੋ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤੇ ਹਨ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 3 ਦਿਨਾਂ ਲਈ ਇਹ ਰਸਤੇ ਰਹਿਣਗੇ ਬੰਦ! ਬਦਲਿਆ ਗਿਆ ਰੂਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
