ਅਫਗਾਨਿਸਤਾਨ ''ਚ ਵਾਪਰੇ ਸੜਕ ਹਾਦਸੇ ''ਚ 2 ਲੋਕਾਂ ਦੀ ਮੌਤ, 13 ਜ਼ਖ਼ਮੀ
Saturday, May 04, 2024 - 04:06 PM (IST)

ਜਲਾਲਾਬਾਦ (ਯੂ. ਐੱਨ. ਆਈ.) - ਅਫਗਾਨਿਸਤਾਨ ਦੇ ਪੂਰਬੀ ਸੂਬੇ ਨੰਗਰਹਾਰ 'ਚ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਇਸ ਸੜਕ ਹਾਦਸੇ 'ਚ 2 ਲੋਕਾਂ ਦੀ ਮੌਤ ਹੋ ਗਈ ਅਤੇ 13 ਹੋਰ ਜ਼ਖ਼ਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਸਥਾਨਕ ਪੁਲਸ ਵਲੋਂ ਸ਼ਨੀਵਾਰ ਨੂੰ ਦਿੱਤੀ ਗਈ ਹੈ।
ਇਹ ਵੀ ਪੜ੍ਹੋ - ਅਮਰੀਕਾ ਤੋਂ ਵੱਡੀ ਖ਼ਬਰ : 17 ਮਰੀਜ਼ਾਂ ਨੂੰ ਮਾਰਨ ਵਾਲੀ ਨਰਸ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ
ਇਸ ਮਾਮਲੇ ਦੇ ਸਬੰਧ ਵਿਚ ਸੂਬਾਈ ਪੁਲਸ ਦੇ ਬੁਲਾਰੇ ਹਾਫਿਜ਼ ਮੌਲਵੀ ਅਬਦੁਲ ਬਸੀਰ ਜਾਬੁਲੀ ਨੇ ਕਿਹਾ ਕਿ ਇਹ ਘਟਨਾ ਸ਼ੁੱਕਰਵਾਰ ਰਾਤ ਨੂੰ ਸੂਬਾਈ ਰਾਜਧਾਨੀ ਜਲਾਲਾਬਾਦ ਦੇ ਪੁਲਸ ਜ਼ਿਲ੍ਹਾ 9 ਦੇ ਨੇੜੇ ਵਾਪਰੀ ਹੈ। ਲਾਪਰਵਾਹੀ ਨਾਲ ਡਰਾਈਵਿੰਗ ਕਰਨ ਕਾਰਨ ਇੱਕ ਵਾਹਨ ਪਲਟ ਗਿਆ, ਜਿਸ ਨਾਲ ਮੌਕੇ 'ਤੇ ਦੋ ਲੋਕਾਂ ਦੀ ਮੌਤ ਹੋ ਗਈ ਅਤੇ 13 ਹੋਰ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ - 'ਮੋਟਾ' ਹੋਣ ਕਾਰਨ ਪਿਓ ਨੇ 6 ਸਾਲਾ ਪੁੱਤ ਨੂੰ ਟ੍ਰੈਡਮਿਲ 'ਤੇ ਦੌੜਨ ਲਈ ਕੀਤਾ ਮਜ਼ਬੂਰ, ਹੋਈ ਮੌਤ, ਦੇਖੋ ਦਰਦਨਾਕ ਵੀਡੀਓ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8