1 ਕਿਲੋ 16 ਗ੍ਰਾਮ ਅਫ਼ੀਮ ਸਮੇਤ 2 ਵਿਅਕਤੀ ਗ੍ਰਿਫ਼ਤਾਰ
Monday, Aug 19, 2024 - 05:01 PM (IST)
ਫਿਰੋਜ਼ਪੁਰ (ਪਰਮਜੀਤ, ਕੁਮਾਰ, ਖੁੱਲਰ, ਮਲਹੋਤਰਾ)-ਸੀ. ਆਈ. ਏ. ਸਟਾਫ਼ ਫਿਰੋਜ਼ਪੁਰ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਦੋ ਵਿਅਕਤੀਆਂ ਨੂੰ 1 ਕਿਲੋ 16 ਗ੍ਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ-ਇੰਸਪੈਕਟਰ ਗੁਰਚਰਨ ਸਿੰਘ ਸੀ. ਆਈ. ਏ. ਸਟਾਫ਼ ਫਿਰੋਜ਼ਪੁਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਬੀਤੇ ਦਿਨ ਗਸ਼ਤ ਦੌਰਾਨ ਦਾਣਾ ਮੰਡੀ ਗੇਟ ਨੰਬਰ-2 ਕੋਲ ਪੁੱਜੀ ਤਾਂ 2 ਮੋਨੇ ਨੌਜਵਾਨ ਖਡ਼੍ਹ ਵਿਖਾਈ ਦਿੱਤੇ, ਜੋ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਏ ਅਤੇ ਮੌਕੇ ਤੋਂ ਭੱਜਣ ਲੱਗੇ, ਜਿਨ੍ਹਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 1 ਕਿਲੋ 16 ਗ੍ਰਾਮ ਅਫ਼ੀਮ ਬਰਾਮਦ ਹੋਈ। ਮੁਲਜ਼ਮਾਂ ਦੀ ਪਛਾਣ ਸ਼ੰਭੂ ਸਿੰਘ ਪੁੱਤਰ ਕਾਲੂ ਸਿੰਘ ਵਾਸੀ ਰਾਜਸਥਾਨ ਅਤੇ ਦੀਰਪ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਰਾਜਸਥਾਨ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਪੇਕਿਆਂ ਤੋਂ ਨਹੀਂ ਲਿਆ ਸਕੀ 50 ਲੱਖ ਰੁਪਏ, ਸਹੁਰਿਆਂ ਦੇ ਤਸ਼ੱਦਦ ਅੱਗੇ ਹਾਰੀ ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ