ਨਸ਼ੀਲੇ ਪਾਊਡਰ ਸਮੇਤ 2 ਵਿਅਕਤੀ ਗ੍ਰਿਫ਼ਤਾਰ

Friday, Aug 30, 2024 - 06:41 PM (IST)

ਨਸ਼ੀਲੇ ਪਾਊਡਰ ਸਮੇਤ 2 ਵਿਅਕਤੀ ਗ੍ਰਿਫ਼ਤਾਰ

ਮਾਛੀਵਾੜਾ ਸਾਹਿਬ (ਟੱਕਰ, ਸਚਦੇਵਾ)- ਮਾਛੀਵਾੜਾ ਪੁਲਸ ਵੱਲੋਂ 5 ਗ੍ਰਾਮ ਨਸ਼ੀਲੇ ਪਾਊਡਰ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਹਰਵਿੰਦਰ ਸਿੰਘ ਅਤੇ ਜਗਦੀਪ ਸਿੰਘ ਉਰਫ਼ ਜੱਗੀ ਵਾਸੀ ਲੁਹਾਰੀਆਂ ਵਜੋਂ ਹੋਈ ਹੈ। ਥਾਣਾ ਮੁਖੀ ਪਵਿੱਤਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਜਗਤਾਰ ਸਿੰਘ ਵੱਲੋਂ ਗੜ੍ਹੀ ਪੁਲ ਤੋਂ ਮਾਛੀਵਾੜਾ ਰੋਡ ’ਤੇ ਗਸ਼ਤ ਕੀਤੀ ਜਾ ਰਹੀ ਸੀ ਤਾਂ ਗੁਰਦੁਆਰਾ ਕ੍ਰਿਪਾਨ ਭੇਟ ਸਾਹਿਬ ਮੋੜ ਨੇੜੇ ਇਕ ਮੋਨਾ ਨੌਜਵਾਨ ਖੜ੍ਹਾ ਸੀ ਜੋ ਪੁਲਸ ਪਾਰਟੀ ਨੂੰ ਵੇਖ ਘਬਰਾ ਗਿਆ। ਇਸ ਦੌਰਾਨ ਉਸ ਨੇ ਆਪਣੀ ਜੇਬ ’ਚੋਂ ਇਕ ਮੋਮੀ ਕਾਗਜ਼ ਦਾ ਲਿਫ਼ਾਫਾ ਸੁੱਟ ਦਿੱਤਾ।

ਪੁਲਸ ਕਰਮਚਾਰੀਆਂ ਨੇ ਉਸ ਨੂੰ ਕਾਬੂ ਕੀਤਾ ਅਤੇ ਮੋਮੀ ਲਿਫ਼ਾਫ਼ੇ ’ਚੋਂ 3 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਨੌਜਵਾਨ ਦੀ ਪਛਾਣ ਹਰਵਿੰਦਰ ਸਿੰਘ ਵਾਸੀ ਇੰਦਰਾ ਕਾਲੋਨੀ ਵਜੋਂ ਹੋਈ। ਇਸ ਨੌਜਵਾਨ ਦੀ ਨਿਸ਼ਾਨਦੇਹੀ ’ਤੇ ਹੀ ਇਕ ਹੋਰ ਨੌਜਵਾਨ ਜਗਦੀਪ ਸਿੰਘ ਨੂੰ ਕਾਬੂ ਕੀਤਾ, ਜਿਸ ਕੋਲੋਂ 2 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਥਾਣਾ ਮੁਖੀ ਨੇ ਦੱਸਿਆ ਕਿ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਪੁਲਸ ਦੀ ਮੁਹਿੰਮ ਜਾਰੀ ਰਹੇਗੀ।

ਇਹ ਵੀ ਪੜ੍ਹੋ- ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬੀ ਨੌਜਵਾਨ ਦੀ ਹੋਈ ਮੌਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News