ਚੋਰੀ ਦੇ ਮੋਟਰਸਾਈਕਲ ਅਤੇ ਤਾਰਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ

Monday, Sep 30, 2024 - 06:08 PM (IST)

ਮੋਗਾ (ਆਜ਼ਾਦ)-ਮੋਗਾ ਪੁਲਸ ਵੱਲੋਂ ਮਾੜੇ ਅਨਸਰਾਂ ਅਤੇ ਵ੍ਹੀਕਲ ਚੋਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਚੋਰੀ ਦੇ ਮੋਟਰਸਾਈਕਲ ਅਤੇ ਤਾਰਾਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਥਾਣਾ ਚੜਿੱਕ ਦੇ ਮੁੱਖ ਅਫ਼ਸਰ ਜਨਕਰਾਜ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਚਮਕੌਰ ਸਿੰਘ ਪੁਲਸ ਪਾਰਟੀ ਸਮੇਤ ਬੱਸ ਅੱਡਾ ਝੰਡੇਵਾਲਾ ਕੋਲ ਜਾ ਰਹੇ ਸੀ ਤਾਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਹਰਪ੍ਰੀਤ ਸਿੰਘ ਉਰਫ਼ ਦੀਪਾ ਨਿਵਾਸੀ ਪਿੰਡ ਸਿੰਘਾਂਵਾਲਾ ਅਤੇ ਪਵਨਦੀਪ ਸਿੰਘ ਨਿਵਾਸੀ ਪਿੰਡ ਡਾਲਾ ਮੋਟਰਸਾਈਕਲ ਅਤੇ ਤਾਰਾਂ ਚੋਰੀ ਕਰਨ ਦਾ ਧੰਦਾ ਕਰਦੇ ਹਨ, ਜਿਸ ’ਤੇ ਪੁਲਸ ਪਾਰਟੀ ਨੇ ਦੋਹਾਂ ਨੂੰ ਕਾਬੂ ਕਰਕੇ ਇਕ ਬਿਨਾਂ ਨੰਬਰੀ ਮੋਟਰਸਾਈਕਲ ਅਤੇ 6 ਕਿੱਲੋ ਬਿਜਲੀ ਮੋਟਰ ਦੀਆਂ ਤਾਰਾਂ ਜੋ ਚੋਰੀ ਦੀਆਂ ਸਨ, ਬਰਾਮਦ ਕੀਤੀਆਂ, ਜਿਨ੍ਹਾਂ ਖ਼ਿਲਾਫ਼ ਥਾਣਾ ਸਿਟੀ ਸਾਊਥ ਵਿਚ ਮਾਮਲਾ ਦਰਜ ਕਰਨ ਦੇ ਬਾਅਦ ਦੋਹਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਨ੍ਹਾਂ ਨੂੰ ਜੁਡੀਸ਼ੀਅਲ ਹਿਰਾਸਤ ਵਿਚ ਭੇਜਿਆ ਗਿਆ।

ਇਹ ਵੀ ਪੜ੍ਹੋ-  'ਲਵ ਮੈਰਿਜ' ਦਾ ਦਰਦਨਾਕ ਅੰਤ: ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News