ਹੈਰੋਇਨ ਅਤੇ ਨਸ਼ੇ ਵਾਲੀਆਂ ਗੋਲ਼ੀਆਂ ਸਮੇਤ 2 ਕਾਬੂ

Sunday, Oct 06, 2024 - 07:12 PM (IST)

ਮੋਗਾ (ਆਜ਼ਾਦ)-ਮੋਗਾ ਪੁਲਸ ਨੇ ਹੈਰੋਇਨ ਅਤੇ ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਥਾਣਾ ਕੋਟ ਈਸੇ ਖਾਂ ਦੇ ਸਹਾਇਕ ਥਾਣੇਦਾਰ ਨਛੱਤਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਸਮੇਤ ਧਰਮਕੋਟ ਰੋਡ ’ਤੇ ਜਾ ਰਹੇ ਸੀ ਤਾਂ ਸ਼ੱਕ ਦੇ ਆਧਾਰ ’ਤੇ ਸੁਖਵਿੰਦਰ ਸਿੰਘ ਉਰਫ਼ ਕਿੰਦਾ ਨਿਵਾਸੀ ਕੋਟ ਸਦਰ ਖਾਂ ਨੂੰ ਕਾਬੂ ਕਰਕੇ ਉਸ ਕੋਲੋਂ ਪੰਜ ਗ੍ਰਾਮ ਹੈਰੋਇਨ ਬਰਾਮਦ ਕੀਤੀ।

ਇਸੇ ਤਰ੍ਹਾਂ ਪੁਲਸ ਚੌਕੀ ਫੋਕਲ ਪੁਆਇੰਟ ਦੇ ਇੰਚਾਰਜ ਮੋਹਕਮ ਸਿੰਘ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਜਸਵੰਤ ਰਾਏ ਦੇਰ ਸ਼ਾਮ ਗੋਧੇਵਾਲਾ ਸਟੇਡੀਅਮ ਕੋਲ ਗਸ਼ਤ ਕਰ ਰਹੇ ਸੀ ਤਾਂ ਗੁਪਤ ਸੂਚਨਾਂ ਦੇ ਆਧਾਰ ’ਤੇ ਪ੍ਰਦੀਪ ਸਿੰਘ ਉਰਫ ਦੀਪਾ ਨਿਵਾਸੀ ਨਾਨਕ ਨਗਰੀ ਮੋਗਾ ਨੂੰ ਕਾਬੂ ਕਰ ਕੇ ਉਸ ਕੋਲੋਂ 200 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਦੋਨਾਂ ਕਥਿਤ ਮੁਲਜਮਾਂ ਖਿਲਾਫ ਮਾਮਲੇ ਦਰਜ ਕੀਤੇ ਗਏ ਹਨ।

ਇਹ ਵੀ ਪੜ੍ਹੋ- 18 ਸਾਲ ਬਾਅਦ ਘਰ 'ਚ ਗੂੰਜਣ ਲੱਗੀਆਂ ਸੀ ਕਿਲਕਾਰੀਆਂ, ਧਰਨੇ ਕਾਰਨ ਕੁੱਖ 'ਚ ਹੀ ਖ਼ਤਮ ਹੋ ਗਈ ਨੰਨ੍ਹੀ ਜਾਨ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News