ਢਾਈ ਕਰੋੜ ਦੀ ਹੈਰੋਇਨ ਸਮੇਤ 2 ਨਸ਼ਾ ਸਮੱਗਲਰ ਗ੍ਰਿਫਤਾਰ

09/22/2019 7:58:37 PM

ਲੁਧਿਆਣਾ, (ਅਨਿਲ)— ਸਪੈਸ਼ਲ ਟਾਸਕ ਫੋਰਸ ਦੀ ਲੁਧਿਆਣਾ ਟੀਮ ਨੇ 2 ਸਮੱਗਲਰਾਂ ਨੂੰ ਢਾਈ ਕਰੋੜ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦੇ ਐੱਸ.ਟੀ.ਐੱਫ. ਲੁਧਿਆਣਾ ਫਿਰੋਜ਼ਪੁਰ ਰੇਂਜ ਦੇ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਮੁਖਬਿਰ ਖਾਸ ਨੇ ਸੂਚਨਾ ਦਿੱਤੀ ਕਿ 2 ਨਸ਼ਾ ਸਮੱਗਲਰ ਐਤਵਾਰ ਹੈਰੋਇਨ ਦੀ ਖੇਪ ਲੈ ਕੇ ਫਿਰੋਜ਼ਗਾਂਧੀ ਮਾਰਕੀਟ ਵੱਲ ਆ ਰਹੇ ਹਨ। ਜਿਸ 'ਤੇ ਪੁਲਸ ਨੇ ਕਾਰਵਾਈ ਕਰਦਿਆਂ ਫਿਰੋਜ਼ਗਾਂਧੀ ਮਾਰਕੀਟ ਨੇੜੇ ਸਪੈਸ਼ਲ ਨਾਕਾਬੰਦੀ ਕੀਤੀ। ਇਸ ਦੌਰਾਨ ਇਕ ਮੋਟਰਸਾਈਕਲ 'ਤੇ 2 ਵਿਅਕਤੀਆਂ ਨੂੰ ਚੈਕਿੰਗ ਲਈ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਪਾਸੋਂ 460 ਗ੍ਰਾਮ ਹੈਰੋਇਨ ਦੀ ਖੇਪ ਬਰਾਮਦ ਕੀਤੀ ਗਈ। ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਲਗਭਗ ਢਾਈ ਕਰੋੜ ਦੀ ਕੀਮਤ ਦੱਸੀ ਜਾ ਰਹੀ ਹੈ। ਪੁਲਸ ਨੇ ਤੁਰੰਤ ਦੋਵੇਂ ਨੂੰ ਕਾਬੂ ਕਰ ਕੇ ਉਨ੍ਹਾਂ ਦੀ ਪਛਾਣ ਵਿਸ਼ਾਲ ਵਾਸੀ ਮਾਣਕਵਾਲ ਅਤੇ ਮਨਪ੍ਰੀਤ ਸਿੰਘ ਮਨੀ 31 ਵਾਸੀ ਮੁਹੱਲਾ ਤਾਜਗੰਜ ਲੁਧਿਆਣਾ ਦੇ ਰੂਪ 'ਚ ਕੀਤੀ ਗਈ। ਜਿਨ੍ਹਾਂ ਖਿਲਾਫ ਐੱਸ.ਟੀ.ਐੱਫ. ਮੋਹਾਲੀ ਪੁਲਸ ਸਟੇਸ਼ਨ 'ਚ ਐੱਨ.ਡੀ.ਪੀ.ਐੱਸ. ਐਕਟ 'ਤੇ ਤਹਿਤ ਮਾਮਲਾ ਦਰਜ ਕਰ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇੰਚਾਰਜ ਹਰਬੰਸ ਨੇ ਦੱਸਿਆ ਕਿ ਦੋਵੇਂ ਦੋਸ਼ੀ ਖੁਦ ਨਸ਼ਾ ਕਰਨ ਦੇ ਆਦੀ ਹਨ ਤੇ ਪਿਛਲੇ 2 ਸਾਲ ਤੋਂ ਨਸ਼ਾ ਵੇਚ ਰਹੇ ਹਨ


KamalJeet Singh

Content Editor

Related News