2 ਸਮੱਗਲਰ 261 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਾਬੂ

Monday, Aug 26, 2019 - 02:02 AM (IST)

2 ਸਮੱਗਲਰ 261 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਾਬੂ

ਲੁਧਿਆਣਾ (ਗੌਤਮ)-ਸ਼ਰਾਬ ਦੀ ਸਮੱਗਲਿੰਗ ਕਰਨ ਦੇ ਦੋਸ਼ ਵਿਚ ਨਾਰਕੋਟਿਕਸ ਸੈੱਲ ਦੀ ਪੁਲਸ ਨੇ ਦੋ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ। ਪੁਲਸ ਨੇ ਦੋਸ਼ੀਆਂ ਪਾਸੋਂ 261 ਬੋਤਲਾਂ ਸ਼ਰਾਬ ਬਰਾਮਦ ਕੀਤੀ ਹੈ। ਦੋਸ਼ੀਆਂ ਖਿਲਾਫ ਪੁਲਸ ਨੇ ਐਕਸਾਈਜ਼ ਐਕਟ ਦੇ ਅਧੀਨ ਥਾਣਾ ਸਦਰ ਵਿਚ ਮਾਮਲਾ ਦਰਜ ਕੀਤਾ ਹੈ। ਦੋਸ਼ੀ ਰਾਹੁਲ ਅਤੇ ਪ੍ਰਮੋਦ ਕੁਮਾਰ ਰਾਂਚੀ ਕਾਲੋਨੀ ਦੇ ਰਹਿਣ ਵਾਲੇ ਹਨ। ਹੈੱਡ ਕਾਂਸਟੇਬਲ ਅਮਰੀਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਨੇ ਕੀਜ਼ ਹੋਟਲ ਦੇ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਸੂਚਨਾ ਮਿਲੀ ਕਿ ਉਕਤ ਦੋਸ਼ੀ ਐਕਟਿਵਾ 'ਤੇ ਨਾਜਾਇਜ਼ ਸ਼ਰਾਬ ਲੈ ਕੇ ਜਾ ਰਹੇ ਹਨ, ਜਿਸ 'ਤੇ ਉਨ੍ਹਾਂ ਦੀ ਟੀਮ ਨੇ ਕਾਰਵਾਈ ਕਰਦੇ ਹੋਏ ਦੋਸ਼ੀਆਂ ਨੂੰ ਕਾਬੂ ਕਰ ਲਿਆ। ਦੋਸ਼ੀਆਂ ਖਿਲਾਫ ਪਹਿਲੇ ਦਰਜ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ।


author

Karan Kumar

Content Editor

Related News